Saturday, April 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeINDIA'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਵਿਦੇਸ਼ ਜਾ ਕੇ ਪਤੀ ਨੇ ਚਾੜ੍ਹਿਆ ਚੰਨ,...

‘ਲਵ ਮੈਰਿਜ’ ਦਾ ਖ਼ੌਫ਼ਨਾਕ ਅੰਜਾਮ, ਵਿਦੇਸ਼ ਜਾ ਕੇ ਪਤੀ ਨੇ ਚਾੜ੍ਹਿਆ ਚੰਨ, ਵੇਖ ਪੂਰੇ ਟੱਬਰ ਦੇ ਉੱਡੇ ਹੋਸ਼

ਨਵਾਂਸ਼ਹਿਰ )- ‘ਲਵ ਮੈਰਿਜ’ ਕਰਨ ਵਾਲੀ ਔਰਤ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ-ਪਰੇਸ਼ਾਨ ਕਰਨ ਵਾਲੇ ਪ੍ਰਵਾਸੀ ਭਾਰਤੀ ਪਤੀ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਪ੍ਰਭਜੋਤ ਕੌਰ ਨੇ ਦੱਸਿਆ ਕਿ ਉਸ ਦਾ 4 ਅਗਸਤ 2016 ਨੂੰ ਭੁਪਿੰਦਰ ਲੱਖਾ ਪੁੱਤਰ ਰਾਮ ਲਾਲ ਵਾਸੀ ਪਿੰਡ ਸ਼ੇਖੂਪੁਰ ਨਾਲ ਪ੍ਰੇਮ ਵਿਆਹ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦਾ ਵਿਆਹ ਸਾਦਾ ਸੀ। ਵਿਆਹ ਤੋਂ ਬਾਅਦ ਕੁਝ ਸਮਾਂ ਉਸ ਦਾ ਵਿਆਹੁਤਾ ਜੀਵਨ ਵਧੀਆ ਚੱਲਦਾ ਰਿਹਾ। ਉਸ ਨੇ ਵਿਆਹ ਤੋਂ ਬਾਅਦ ਇਕ ਕੁੜੀ ਨੂੰ ਜਨਮ ਦਿੱਤਾ ਜੋ ਹੁਣ 6 ਸਾਲ ਦੀ ਹੈ। ਉਸ ਨੇ ਦੱਸਿਆ ਕਿ ਉਸ ਦਾ ਪਤੀ ਕਰੀਬ ਇਕ ਸਾਲ ਪਹਿਲਾਂ ਇਟਲੀ ਗਿਆ ਸੀ, ਜਿਸ ਨੇ ਉੱਥੇ ਜਾ ਕੇ ਉਸ ਨਾਲ ਸੰਪਰਕ ਤੋੜ ਲਿਆ ਅਤੇ ਉਸ ਨੂੰ ਖ਼ਰਚਾ ਵੀ ਨਹੀਂ ਭੇਜ ਰਿਹਾ। ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਘਰੋਂ ਕੱਢ ਦਿੱਤਾ ਅਤੇ ਹੁਣ ਉਹ ਆਪਣੀ ਮਾਸੀ ਕੋਲ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਵੀ ਉਸ ਦਾ ਸਾਥ ਨਹੀਂ ਦੇ ਰਹੇ ਹਨ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵੂਮੈਨ ਸੈੱਲ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਵਿੱਚ ਪਾਇਆ ਗਿਆ ਕਿ ਵਿਆਹੁਤਾ ਨੂੰ ਉਸ ਦੇ ਜੇਠ ਦੇ ਵਿਆਹ ਵਿੱਚ ਆਏ ਦਾਜ ਤੋਂ ਬਾਅਦ ਉਸ ਨੂੰ ਵੀ ਦਾਜ ਲਿਆਉਣ ਦੀ ਮੰਗ ਕਰਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਨਤੀਜੇ ਦੀ ਰਿਪੋਰਟ ਦੇ ਆਧਾਰ ’ਤੇ ਥਾਣਾ ਮੁਕੰਦਪੁਰ ਦੀ ਪੁਲਸ ਨੇ ਪਤੀ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।