Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਯਾਤਰੀ ਬੱਸ, 5 ਲੋਕਾਂ ਦੀ...

ਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਯਾਤਰੀ ਬੱਸ, 5 ਲੋਕਾਂ ਦੀ ਮੌਤ

 

ਰਾਏਪੁਰ- ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਇਕ ਯਾਤਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ‘ਚ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜਸ਼ਪੁਰ ਜ਼ਿਲ੍ਹੇ ਦੇ ਸੀਨੀਅਰ ਪੁਲਸ ਸੁਪਰਡੈਂਟ ਲਾਲ ਉਮੇਦ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਪਕਰਾ ਥਾਣਾ ਖੇਤਰ ਦੇ ਅਧੀਨ ਗੋੜਾਅੰਬਾ ਪਿੰਡ ਕੋਲ ਇਕ ਯਾਤਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਲੋਕ ਜ਼ਖ਼ਮੀ ਹੋ ਗਏ।

 

ਸਿੰਘ ਨੇ ਦੱਸਿਆ ਕਿ ਇਹ ਯਾਤਰੀ ਬੱਸ ਗੁਆਂਢੀ ਰਾਜ ਝਾਰਖੰਡ ਦੇ ਕੁਰਡੇਗ ਤੋਂ ਕੁਨਕੁਰੀ ਲਈ ਰਵਾਨਾ ਹੋਈ ਸੀ ਅਤੇ ਗੋੜਾਅੰਬਾ ਪਿੰਡ ਕੋਲ ਇਹ ਬੇਕਾਬੂ ਹੋ ਗਏ ਪਲਟ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਦੇ ਸੀਨੀਅਰ ਅਧਿਕਾਰੀ ਅਤੇ ਬਚਾਅ ਦਲ ਹਾਦਸੇ ਵਾਲੀ ਜਗ੍ਹਾ ਪਹੁੰਚੇ ਅਤੇ ਲਾਸ਼ਾਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।