ਹਰਿਆਣਾ ਸਰਕਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਨਵੀਆਂ ਨੌਕਰੀਆਂ ਦਾ ਐਲਾਨ ਕਰ ਰਹੀ ਹੈ। ਜਿੱਥੇ ਨੌਕਰੀਆਂ ਦੇ ਐਲਾਨ ਕੀਤੇ ਜਾ ਰਹੇ ਤਾਂ ਉੱਥੇ ਹੀ ਪਹਿਲਾਂ ਤੋਂ ਐਲਾਨੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸੇ ਤਹਿਤ ਪੀ.ਐੱਮ.ਟੀ ਪ੍ਰੀਖਿਆ ਦੌਰਾਨ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਪੰਚਕੂਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪੀਐੱਮਟੀ ਪ੍ਰੀਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੁਚਾਰੂ ਢੰਗ ਨਾਲ ਚਲਵਾਇਆ।
ਇਸ ਮੌਕੇ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਨੇ ਦੱਸਿਆ ਕਿ ਹਰਿਆਣਾ ਪੁਲਿਸ ’ਚ 5000 ਪੁਰਸ਼ ਕਾਂਸਟੇਬਲ ਜਨਰਲ ਡਿਊਟੀ ਅਤੇ 1000 ਮਹਿਲਾ ਕਾਂਸਟੇਬਲਾਂ ਦੀ ਪਹਿਲੇ ਅਤੇ ਦੂਜੇ ਪੜਾਅ ਦੀ ਪੀ.ਐਮ.ਟੀ ਪ੍ਰੀਖਿਆ ਅੱਜ ਤਾਊ ਦੇਵੀ ਲਾਲ ਖੇਡ ਕੰਪਲੈਕਸ ’ਚ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਜਿਹੜੇ ਉਮੀਦਵਾਰ ਕੁਝ ਕਾਰਨਾਂ ਕਰਕੇ ਪ੍ਰੀਖਿਆ ਵਿੱਚ ਸ਼ਾਮਲ ਨਹੀਂ ਹੋ ਸਕੇ, ਉਨ੍ਹਾਂ ਨੂੰ ਪ੍ਰੀਖਿਆ ਦੇਣ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।
ਹਿੰਮਤ ਸਿੰਘ ਨੇ ਦੱਸਿਆ ਕਿ ਪੀ.ਐਮ.ਟੀ ਦੀ ਪ੍ਰੀਖਿਆ 16 ਜੁਲਾਈ ਤੋਂ ਲਈ ਗਈ ਸੀ, ਜਿਸ ਵਿੱਚ ਸ਼ੁਰੂ ਵਿੱਚ 2000 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਮਹਿਲਾ ਕਾਂਸਟੇਬਲਾਂ ਦੀ ਪੀ.ਐਮ.ਟੀ. ਦਾ ਅੱਜ ਆਖਰੀ ਦਿਨ ਸੀ। ਇਸ ਦੇ ਨਾਲ ਹੀ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਨੇ ਦੱਸਿਆ ਕਿ ਪੀ.ਐਮ.ਟੀ. ਦੀ ਪ੍ਰੀਖਿਆ ਵਿੱਚ ਗੈਰਹਾਜ਼ਰ ਰਹਿਣ ਵਾਲੇ ਉਮੀਦਵਾਰਾਂ ਨੂੰ ਪ੍ਰੀਖਿਆ ਦੇਣ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ, ਜਿਸ ਦੇ ਆਯੋਜਨ ਦੀ ਜਾਣਕਾਰੀ ਜਲਦੀ ਹੀ ਵੈਬਸਾਈਟ ‘ਤੇ ਪਾ ਦਿੱਤੀ ਜਾਵੇਗੀ।