ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਸੀਚੇਵਾਲ ਮਾਡਲ ਨੂੰ ਲੈ ਕੇ ਹੋਈ ਬਹਿਸ ਦਰਮਿਆਨ ਸਦਨ ਦੀ ਕਾਰਵਾਈ ਨੂੰ 15 ਮਿੰਟਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦਰਅਸਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਸੰਤ ਸੀਚੇਵਾਲ ਖ਼ਿਲਾਫ਼ ਵਰਤੀ ਗਈ ਸ਼ਬਦਾਵਲੀ ਬੇਹੱਦ ਗਲਤ ਹੈ।
ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੀ ਚਰਨਛੋਹ ਕਾਲੀ ਵੇਈਂ ਨੂੰ ਸਾਫ਼ ਕਰਵਾਉਣ ਦਾ ਕੰਮ ਕੀਤਾ ਤਾਂ ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਮੁੜ ਭੜਕ ਗਏ। ਗਿਆਸਪੁਰਾ ਨੇ ਕਿਹਾ ਕਿ ਸੰਤ ਸੀਚੇਵਾਲ ਸਾਡੇ ਸਾਰਿਆਂ ਲਈ ਪੂਜਣਯੋਗ ਹਨ। ਗਿਆਸਪੁਰ ਦੇ ਬੋਲਣ ਦੌਰਾਨ ਵਿਰੋਧੀ ਧਿਰ ਵਲੋਂ ਹੰਗਾਮਾ ਕਰ ਦਿੱਤਾ ਗਿਆ।
ਗਿਆਸਪੁਰਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਨੂੰ ਗਲਤ ਬੋਲਣ ‘ਤੇ ਪ੍ਰਤਾਪ ਸਿੰਘ ਬਾਜਵਾ ਸਿੱਖ ਪੰਥ ਤੋਂ ਮੁਆਫ਼ੀ ਮੰਗੇ, ਜਿਸ ਤੋਂ ਬਾਅਦ ਹੰਗਾਮਾ ਜ਼ਿਆਦਾ ਹੋਣ ਲੱਗ ਪਿਆ ਅਤੇ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।