ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਅਮਰੀਕਾ ਦੇ ਦੌਰੇ ਦੌਰਾਨ ਵਾਸ਼ਿੰਗਟਨ ’ਚ ਹਨ, ਜਿੱਥੇ ਇੱਕ ਦਿਨ ਪਹਿਲਾਂ ਉਨ੍ਹਾਂ ਨੇ ਅਮਰੀਕੀ ਕਾਂਗਰਸ ਦੇ ਦੋਵੇ ਸਦਨਾਂ ਨੂੰ ਸੰਬੋਧਨ ਕੀਤਾ ਅਤੇ ਫਿਰ ਅੱਜ ਵੀਰਵਾਰ ਨੂੰ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਹੋਏ ਬੈਠਕ ’ਚ ਗਾਜ਼ਾ ’ਚ ਮਨੁੱਖੀ ਸਥਿਤੀ ਨੂੰ ਲੈ ਕੇ ਚਰਚਾ ਕੀਤੀ ਗਈ। ਬੈਠਕ ਤੋਂ ਬਾਅਦ ਹੈਰਿਸ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਤਿੱਖੀ ਟਿੱਪਣੀ ਕੀਤੀ ਅਤੇ ਸੰਕੇਤ ਦਿੱਤਾ ਕਿ ਸੰਭਾਵਿਤ ਰਾਸ਼ਟਰਪਤੀ ਬਣਨ ਤੋਂ ਬਾਅਦ ਉਨਾਂ (ਅਮਰੀਕਾ) ਦੀ ਇਜ਼ਰਾਇਲ ਪ੍ਰਤੀ ਕੀ ਨੀਤੀ ਹੋਵੇਗੀ।
ਦਰਅਸਲ ਕਮਲਾ ਹੈਰਿਸ ਨੇ ਕਿਹਾ ਕਿ ਇਜ਼ਰਾਇਲ ਨੂੰ ਆਪਣਾ ਰੱਖਿਆ ਕਰਨ ਦਾ ਅਧਿਕਾਰ ਹੈ, ਪਰ ਰੱਖਿਆ ਕਿਵੇਂ ਕੀਤੀ ਜਾਂਦੀ ਹੈ, ਇਹ ਮਾਇਨੇ ਰੱਖਦਾ ਹੈ। ਇਸ ਦੇ ਨਾਲ ਹੀ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੇ ਗਾਜ਼ਾ ਦੀਆਂ ਮਨੁੱਖੀ ਸਥਿਤੀ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਪਰ ਮੈਂ ਚੁੱਪ ਨਹੀਂ ਰਹਾਂਗੀ।