Become a member

Get the best offers and updates relating to Liberty Case News.

― Advertisement ―

spot_img
spot_img
HomeBreaking News'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ...

‘MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ…’, DM ਰੰਧਾਵਾ ਦੇ ਪਰਿਵਾਰ ਵੱਲੋਂ 24 ਘੰਟੇ ਦਾ ਅਲਟੀਮੇਟਮ

 

ਅੰਮ੍ਰਿਤਸਰ/ਤਰਨਤਾਰਨ- ਅੰਮ੍ਰਿਤਸਰ ‘ਚ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ  ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਤੂਫ਼ਾਨ ਲਿਆ ਦਿੱਤਾ ਹੈ। ਹਾਲ ਹੀ ‘ਚ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਉਹ ਆਪਣੇ ਘਰ ਦੇ ਵਿਹੜੇ ਵਿੱਚ ਟਹਿਲਦੇ ਹੋਏ ਸਲਫਾਸ ਖਾਂਦੇ ਨਜ਼ਰ ਆ ਰਹੇ ਹਨ। ਖੁਦਕੁਸ਼ੀ ਕਰਨ ਤੋਂ ਪਹਿਲਾਂ ਗਗਨਦੀਪ ਰੰਧਾਵਾ ਵੱਲੋਂ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਸਿੱਧੇ ਤੌਰ ‘ਤੇ ਲਾਲਜੀਤ ਸਿੰਘ ਭੁੱਲਰ ‘ਤੇ ਤੰਗ ਕਰਨ ਦੇ ਇਲਜ਼ਾਮ ਲਗਾਏ ਹਨ।

ਪਰਿਵਾਰ ਦੀ ਮੰਗ ਅਤੇ ਅਲਟੀਮੇਟਮ

ਰੰਧਾਵਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਇਨਸਾਫ਼ ਲਈ ਡਟ ਗਿਆ ਹੈ। ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਨੇ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇਕਰ ਮੰਤਰੀ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਉਹ ਆਪਣੇ ਦੋਵਾਂ ਬੇਟੀਆਂ ਅਤੇ ਬੇਟੇ ਸਮੇਤ ਸੜਕ ‘ਤੇ ਧਰਨੇ ‘ਤੇ ਬੈਠਣਗੇ। ਫਿਲਹਾਲ ਪੁਲਸ ਨੇ ਮੰਤਰੀ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਤੇ ਪੀਏ ਦਿਲਬਾਗ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ।