Become a member

Get the best offers and updates relating to Liberty Case News.

― Advertisement ―

spot_img
spot_img
HomeBig Newsਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ.

ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ.

ਅੰਮ੍ਰਿਤਸਰ ਅੰਮ੍ਰਿਤਸਰ ਵਿਖੇ ਉਸ ਸਮੇਂ ਪੰਜਾਬ ਸਰਕਾਰ ਦੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਪੋਲ੍ਹ ਖੁੱਲ੍ਹੀ ਜਦੋਂ ਇਕ ਨੌਜਵਾਨ ਫੁੱਟਬਾਲ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅੰਮ੍ਰਿਤਸਰ ਦੇ ਕੋਟ ਖਾਲਸਾ ਅਧੀਨ ਆਉਂਦੇ ਗੁਰੂ ਨਾਨਕਪੁਰਾ ਇਲਾਕੇ ਵਿਚ 26 ਸਾਲਾ ਆਕਾਸ਼ ਸੈਣੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਆਕਾਸ਼ ਇਕ ਫੁੱਟਬਾਲ ਖਿਡਾਰੀ ਸੀ ਅਤੇ ਉਸ ਨੇ ਬੀ. ਐੱਸ. ਸੀ. ਦੀ ਪੜ੍ਹਾਈ ਕੀਤੀ ਹੋਈ ਸੀ। ਉਸ ਦੇ ਪਿਤਾ ਅਸ਼ੋਕ ਕੁਮਾਰ ਪੰਜਾਬ ਪੁਲਸ ‘ਚ ਹੈੱਡ ਕਾਂਸਟੇਬਲ ਹਨ। ਨਸ਼ੇ ਦੀ ਓਵਰਡੋਜ਼ ਕਾਰਨ ਆਕਾਸ਼ ਨੂੰ ਖੋਹਣ ਵਾਲੇ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਆਕਾਸ਼ ਨੂੰ ਨਸ਼ਾ ਛੁਡਾਉਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾ ਚੁੱਕੇ ਸਨ।

ਉਹ ਵੀਰਵਾਰ ਰਾਤ ਨੂੰ ਹੀ ਉਸ ਨੂੰ ਸੈਂਟਰ ਤੋਂ ਘਰ ਲੈ ਕੇ ਆਏ ਸਨ ਪਰ ਅਗਲੀ ਸਵੇਰ ਉਹ ਸੁਰਜੀਤ ਕੌਰ ਦੇ ਪੁੱਤਰ ਨਾਲ ਕਿਤੇ ਚਲਾ ਗਿਆ ਸੀ ਅਤੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਆਕਾਸ਼ ਦੀ ਮੌਤ ਹੋ ਗਈ। ਸੁਰਜੀਤ ਕੌਰ ਦਾ ਪੁੱਤਰ ਉਸ ਨੂੰ ਖੇਤਾਂ ਵਾਲੇ ਪਾਸੇ ਛੱਡ ਕੇ ਚਲਾ ਗਿਆ ਸੀ।

ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਨੇ ਦੱਸਿਆ ਕਿ ਆਕਾਸ਼ ਨੇੜਲੇ ਖੇਤਾਂ ਵਿੱਚ ਪਿਆ ਸੀ। ਜਦੋਂ ਅਸੀਂ ਪਹੁੰਚੇ ਤਾਂ ਆਕਾਸ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸ ਨੇ ਆਪਣੇ ਆਪ ਨੂੰ ਟੀਕਾ ਲਗਾਇਆ ਸੀ। ਉਸ ਨੇ ਪਹਿਲਾਂ ਵੀ ਇਸ ਤਰ੍ਹਾਂ ਟੀਕਾ ਲਗਾਇਆ ਸੀ ਪਰ ਇਸ ਵਾਰ ਇਹ ਟੀਕਾ ਓਵਰਡੋਜ਼ ਹੋ ਗਿਆ ਸੀ।