Monday, July 21, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

 

ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਛੇ ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਭਗਤਾਂਵਾਲਾ ਗੇਟ ਦੇ ਵਸਨੀਕ ਰਾਜਨ; ਅੰਮ੍ਰਿਤਸਰ ਵਿੱਚ ਘੰਨੂਪੁਰ ਦੇ ਹੀਰ ਹਾਲ ਦੇ ਵਾਸੀ ਪਰਮਜੀਤ ਸਿੰਘ; ਅਤੇ ਅੰਮ੍ਰਿਤਸਰ ਵਿੱਚ ਨਰਾਇਣਗੜ੍ਹ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ- ਦੋ ਗਲੋਕ 19ਐਕਸ ਪਿਸਤੌਲ (ਆਸਟ੍ਰੀਆ ਦੇ ਬਣੇ), ਦੋ .30 ਬੋਰ ਪਿਸਤੌਲ (ਇਟਲੀ ਦੇ ਬਣੇ), ਇੱਕ .30 ਬੋਰ ਸਟਾਰ ਮਾਰਕ ਪਿਸਤੌਲ ਅਤੇ ਇੱਕ ਬਰੇਟਾ .30 ਬੋਰ ਪਿਸਤੌਲ (ਇਟਲੀ ਦਾ ਬÇਣਆ ) ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਪਲੇਟ ਵਾਲਾ ਯਾਮਾਹਾ ਆਰ15 ਮੋਟਰਸਾਈਕਲ ਅਤੇ ਬਿਨਾਂ ਨੰਬਰ ਪਲੇਟ ਵਾਲਾ ਹੋਂਡਾ ਗ੍ਰੈਨਿਆ ਸਕੂਟਰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਮੋਡ ਦੇ ਜੁਗਰਾਜ ਸਿੰਘ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਇਸ ਸਮੇਂ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਅਤੇ ਆਪਣੇ ਵਕੀਲ ਦੇ ਮੁਨਸ਼ੀ ਰਾਜਨ ਰਾਹੀਂ ਜੇਲ੍ਹ ਅੰਦਰੋਂ ਧੜੱਲੇ ਨਾਲ ਤਸਕਰੀ ਰੈਕੇਟ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਗਨਾ ਜੁਗਰਾਜ ਸਿੰਘ, ਜੋ ਕਿ ਐਨਡੀਪੀਐਸ ਅਤੇ ਆਰਮਜ਼ ਐਕਟ ਅਧੀਨ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਜੇਲ੍ਹ ਦੇ ਅੰਦਰੋਂ ਪਾਕਿਸਤਾਨੀ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।

ਡੀਜੀਪੀ ਨੇ ਕਿਹਾ ਕਿ ਇਹ ਹਥਿਆਰ ਸਰਹੱਦ ਪਾਰੋਂ ਤਸਕਰੀ ਜ਼ਰੀਏ ਲਿਆਂਦੇ ਗਏ ਗਏ ਸਨ ਅਤੇ ਪੰਜਾਬ ਵਿੱਚ ਵੱਖ-ਵੱਖ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੇ ਜਾਣ ਦੀ ਸੰਭਾਵਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਐਨ.ਟੀ.ਐਫ. ਦੇ ਏਡੀਜੀਪੀ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਉਨ੍ਹਾਂ ਦੇ ਜੇਲ੍ਹ ਵਿੱਚ ਬੰਦ ਹੈਂਡਲਰ ਜੁਗਰਾਜ ਸਿੰਘ ਦੇ ਨਿਰਦੇਸ਼ਾਂ ’ਤੇ ਹਥਿਆਰ ਪ੍ਰਾਪਤ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਮਿਲੀ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੇ ਸੁਪਰਡੈਂਟ ਆਫ਼ ਪੁਲਿਸ ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਤਹਿਤ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਸਾਹਮਣੇ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਕਰਨ ਅਤੇ ਇਸ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਪੁਲਿਸ ਟੀਮਾਂ ਵੱਲੋਂ ਦੋਸ਼ੀ ਜੁਗਰਾਜ ਸਿੰਘ ਨੂੰ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਦੇ ਤਹਿਤ 6 ਜੂਨ, 2025 ਨੂੰ  ਕੇਸ ਐਫਆਈਆਰ ਨੰਬਰ 152, ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏ.ਐਨ.ਟੀ.ਐਫ. ਵਿਖੇ ਦਰਜ ਕੀਤਾ ਗਿਆ ਹੈ।