ਮੋਹਾਲੀ : ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਕੇਸ ‘ਚ ਨਵਾਂ ਅਪਡੇਟ ਆਇਆ ਹੈ। ਫਿਲਹਾਲ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਨੂੰ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧਾ ਦਿੱਤੀ ਹੈ।
ਸੂਤਰਾਂ ਮੁਤਾਬਕ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਦੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਮਜੀਠੀਆ ਦੀ ਨਿਆਂਇਕ ਹਿਰਾਸਤ ਪੂਰੀ ਹੋਣ ‘ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮਜੀਠੀਆ ਨੂੰ 14 ਅਗਸਤ ਨੂੰ ਵੀ ਵੀਡੀਓ ਕਾਨਫਰਸਿੰਗ ਰਾਹੀਂ ਹੀ ਪੇਸ਼ ਕੀਤਾ ਜਾਵੇ।