ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੂੰ ਸਾਲ 2025-26 ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਵਿਧਾਨ ਸਭਾ ਵਲੋਂ ਜਾਰੀ ਹੁਕਮ ‘ਚ ਲਿਖਿਆ ਹੈ ਕਿ ਇਹ ਕਾਰਵਾਈ ਸਪੀਕਰ ਵਲੋਂ ਪੰਜਾਬ ਵਿਧਾਨ ਸਭਾ ਦੇ ਨਿਯਮ 183 ਤਹਿਤ ਕੀਤੀ ਗਈ ਹੈ। ਦੱਸਣਯੋਗ ਹੈ ਕਿ 19 ਜੁਲਾਈ ਨੂੰ ਅਨਮੋਲ ਗਗਨ ਮਾਨ ਨੇ ਅਚਾਨਕ ਇਕ ਪੋਸਟ ਪਾ ਕੇ ਅਸਤੀਫ਼ਾ ਦੇ ਦਿੱਤਾ ਸੀ।
ਇਸ ਦੇ ਅਗਲੇ ਦਿਨ ਪਾਰਟੀ ਪ੍ਰਧਾਨ ਅਮਨ ਅਰੋੜਾ ਉਨ੍ਹਾਂ ਦੇ ਘਰ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਅਨਮੋਲ ਗਗਨ ਮਾਨ ਨੂੰ ਮਨਾ ਲਿਆ ਅਤੇ ਫਿਰ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ।