Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ...

ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ ‘ਤੇ ਹੋਵੇਗੀ ਚਰਚਾ

 

 

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਬੁਲਾਈ ਹੈ।

ਇਸ ਮੌਕੇ ਸੂਬੇ ਦੀ ਮੌਜੂਦਾ ਰਾਜਨੀਤਕ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਜੇਲ ’ਚੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪਾਰਟੀ ਦੀ ਮਹੱਤਵਪੂਰਨ ਬੈਠਕ ਹੋਣ ਜਾ ਰਹੀ ਹੈ, ਇਸ ਲਈ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਸਮਝਿਆ ਜਾ ਰਿਹਾ ਹੈ।