ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮਨਰੇਗਾ ‘ਤੇ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਇਹ ਮੀਟਿੰਗ ਸੱਦੀ ਗਈ ਹੈ।
ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। ਦੱਸਣਯੋਗ ਹੈ ਕਿ ਮਨਰੇਗਾ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਮਾਨ ਸਰਕਾਰ ਵਲੋਂ 30 ਦਸੰਬਰ ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਹੈ।

