ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਮਤਲਬ ਕਿ 3 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸਵੇਰੇ 10.40 ਵਜੇ ਹੋਵੇਗੀ।
ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਵੱਡੇ ਫ਼ੈਸਲੇ ਲਏ ਜਾਣ ਦੀ ਉਮੀਦ ਹੈ।