ਨਵੀਂ ਦਿੱਲੀ – ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦਰਮਿਆਨ ਇੰਡੀਗੋ ਨੇ ਆਪਣੀਆਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਦੱਸਿਆ ਹੈ ਕਿ 10 ਮਈ ਦੀ ਅੱਧੀ ਰਾਤ 12 ਵਜੇ ਤੱਕ ਸ੍ਰੀਨਗਰ, ਜੰਮੂ, ਅੰਮ੍ਰਿਤਸਰ, ਲੇਹ, ਚੰਡੀਗੜ੍ਹ, ਧਰਮਸ਼ਾਲਾ, ਬੀਕਾਨੇਰ, ਜੋਧਪੁਰ, ਕਿਸ਼ਨਗੜ੍ਹ ਅਤੇ ਰਾਜਕੋਟ ਲਈ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।
ਐਡਵਾਇਜ਼ਰੀ ਵਿਚ ਕਿਹਾ ਗਿਆ ਹੈ ਕਿ ਤੁਹਾਡੀ ਸੁਰੱਖਿਆ ਸਾਡੀ ਤਰਜੀਹ ਹੈ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੀਨਗਰ, ਜੰਮੂ, ਅੰਮ੍ਰਿਤਸਰ, ਲੇਹ, ਚੰਡੀਗੜ੍ਹ, ਧਰਮਸ਼ਾਲਾ, ਬੀਕਾਨੇਰ, ਜੋਧਪੁਰ, ਕਿਸ਼ਨਗੜ੍ਹ ਅਤੇ ਰਾਜਕੋਟ ਲਈ ਸਾਰੀਆਂ ਉਡਾਣਾਂ 10 ਮਈ 2025 ਨੂੰ 23:59 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ ਅਤੇ ਸਾਰੇ ਅਧਿਕਾਰੀਆਂ ਨਾਲ ਤਾਲਮੇਲ ਬਣਾ ਰਹੇ ਹਾਂ। ਅਸੀਂ ਤੁਹਾਨੂੰ ਅਧਿਕਾਰਤ ਤੌਰ ‘ਤੇ ਅੱਪਡੇਟ ਦਿੰਦੇ ਰਹਾਂਗੇ। ਨਾਲ ਹੀ, ਅਸੀਂ ਤੁਹਾਡੀ ਯਾਤਰਾ ਦੀ ਯੋਜਨਾ ਬਣਾਉਣ ਵਿੱਚ ਹਰ ਸੰਭਵ ਤਰੀਕੇ ਨਾਲ ਤੁਹਾਡੀ ਮਦਦ ਕਰਨ ਲਈ ਤਿਆਰ ਹਾਂ। ਤੁਹਾਡੀ ਸਮਝ ਅਤੇ ਸਬਰ ਲਈ ਧੰਨਵਾਦ।