ਸੰਗਰੂਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਰ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਆਖਿਆ ਹੈ ਕਿ ਇਸ ਵਾਰ ਹਾਈਬ੍ਰਿਡ ਬੀਜਾਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਜਾਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਏ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਹਲਕੇ ਧੂਰੀ ਦੇ ਘਨੌਰੀ ਕਲਾਂ ਵਿਖੇ ਸਕੂਲ ਆਫ਼ ਐਮੀਨੈਂਸ ‘ਚ ਮਾਪੇ-ਅਧਿਆਮਕ ਮਿਲਣੀ ਵਿਚ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਮਾਪੇ-ਅਧਿਆਪਕ ਮਿਲਣੀ ਮਗਰੋਂ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗਾ।