Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ...

ਪੰਜਾਬ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

 

ਪੰਜਾਬ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਖਿਲਾਫ਼ ਲਗਾਤਾਰ ਕਾਰਵਾਈ ਕਰ ਰਿਹਾ ਹੈ, ਜਿੱਥੇ ਵਿਭਾਗ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਕਾਰਵਾਈ ਕੀਤੀ ਐ। ਦਰਅਸਲ ਵਿਭਾਗ ਉਕਤ ਮੁਲਜ਼ਮਾਂ ਦੇ ਖਿਲਾਫ਼ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਵੱਲੋਂ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਐੱਮ.ਸੀ. ਬੁਢਲਾਡਾ ਦੇ ਮੁਲਜ਼ਮ ਇੰਦਰਜੀਤ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ, ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ, ਝੁਨੀਰ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਇੰਦਰਜੀਤ ਸਿੰਘ, ਏ.ਐਮ.ਈ. ਅਤੇ ਰਾਕੇਸ਼ ਕੁਮਾਰ ਜੇ.ਈ. ਨੇ ਮੌਕੇ ’ਤੇ ਸੜਕ ਦੀ ਲਾਜ਼ਮੀ ਚੈਕਿੰਗ ਨਹੀਂ ਕੀਤੀ ਅਤੇ ਨਾ ਹੀ ਸਰਕਾਰੀ ਮਾਪ ਬੁੱਕ (ਐਮ.ਬੀ.) ਵਿੱਚ ਐਂਟਰੀਆਂ ਨੂੰ ਪੂਰਾ ਕੀਤਾ। ਇਸ ਸੜਕ ਦੀ ਚੈਕਿੰਗ ਦੌਰਾਨ ਸੀਮਿੰਟ ਕੰਕਰੀਟ ਵਾਲੀ ਇਸ ਸੜਕ ਦੀ ਲੰਬਾਈ 693 ਫੁੱਟ ਪਾਈ ਗਈ ਜਦੋਕਿ ਸਰਕਾਰੀ ਐਮ.ਬੀ. ਵਿੱਚ ਇਸ ਦੀ ਲੰਬਾਈ 760 ਫੁੱਟ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਠੇਕੇਦਾਰ ਨੂੰ ਹੋਰ ਅਦਾਇਗੀਆਂ ਕਰਨ ਲਈ ਐਮ.ਬੀ. ਵਿੱਚ 67 ਫੁੱਟ ਵੱਧ ਸੜਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਠੇਕੇਦਾਰ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਦੇ ਡਰੋਂ 2 ਲੱਖ ਰੁਪਏ ਕਾਰਜਸਾਧਕ ਅਫਸਰ ਨਗਰ ਕੌਂਸਲ ਬੁਢਲਾਡਾ ਦੇ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੇ ਗਏ, ਜਿਸ ਤੋਂ ਇਸ ਮਾਮਲੇ ਵਿੱਚ ਬੇਨਿਯਮੀਆਂ ਕਰਨ ਬਾਰੇ ਆਪਸੀ ਮਿਲੀਭੁਗਤ ਦਾ ਸਬੂਤ ਜ਼ਾਹਰ ਹੁੰਦਾ ਹੈ। ਫਿਲਹਾਲ ਵਿਜੀਲੈਂਸ ਨੇ ਐੱਮਸੀ ਬੁਢਲਾਡਾ ਦੇ ਰਾਕੇਸ਼ ਕੁਮਾਰ ਜੇਈ ਅਤੇ ਮਾਨਸਾ ਸ਼ਹਿਰ ਦੇ ਠੇਕੇਦਾਰ ਰਾਕੇਸ਼ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ।