ਕੋਲਕਾਤਾ – ਕੋਲਕਾਤਾ ਪੁਲਸ ਨੇ ਸ਼ੁੱਕਰਵਾਰ ਸਵੇਰ ਤੱਕ ਸ਼ਹਿਰ ’ਚ ਪਾਬੰਦੀਸ਼ੁਦਾ ਪਟਾਕੇ ਚਲਾਉਣ ਅਤੇ ਅਸ਼ਾਂਤੀ ਪੈਦਾ ਕਰਨ ਦੇ ਦੋਸ਼ ਹੇਠ 601 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ 700 ਕਿਲੋਗ੍ਰਾਮ ਤੋਂ ਵੱਧ ਪਾਬੰਦੀਸ਼ੁਦਾ ਪਟਾਕੇ ਅਤੇ 79.4 ਲੀਟਰ ਸ਼ਰਾਬ ਵੀ ਜ਼ਬਤ ਕੀਤੀ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 800 ਤੋਂ ਵੱਧ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ। ਪੱਛਮੀ ਬੰਗਾਲ ’ਚ ਵੀਰਵਾਰ ਕਾਲੀ ਪੂਜਾ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਸੀ। ਇਸ ਦੌਰਾਨ ਪੂਰੇ ਸੂਬੇ ’ਚ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਏ ਗਏ ਪੰਡਾਲਾਂ ’ਚ ਉਤਸ਼ਾਹ ਵਾਲਾ ਮਾਹੌਲ ਵੇਖਣ ਨੂੰ ਮਿਲਿਆ।

