Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ...

ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ : ਐਡਵੋਕੇਟ ਧਾਮੀ

 

 

ਅੰਮ੍ਰਿਤਸਰ- ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਕਕਾਰਾਂ ’ਤੇ ਸਵਾਲ ਚੁੱਕਣੇ ਦੁਖਦਾਈ ਹਨ। ਬਾਰ-ਬਾਰ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਾਉਣ ਵਾਂਗ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਕਿ ਪ੍ਰੀਖਿਆ ਸਟਾਫ਼ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਘਟਨਾਵਾਂ ਪ੍ਰਤੀ ਆਪਣੇ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ, ਜਿਸ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਹਰ ਸੂਬੇ ਦੀ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਬਾਰੇ ਇਹ ਆਦੇਸ਼ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ ਅਤੇ ਜੇ ਕੋਈ ਇਸ ਦੀ ਉਲੰਘਣਾ ਕਰੇ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।