ਜਲੰਧਰ – ਜਲੰਧਰ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਬੰਬੀਹਾ-ਕੌਸ਼ਲ ਗੈਂਗ ਦੇ 5 ਗੁਰਗੇ ਗ੍ਰਿਫ਼ਤਾਰ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਉਕਤ ਗੁਰਗੇ ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। 3 ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜੋ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਟਲ ਗਿਆ।
ਦੋਸ਼ੀਆਂ ਕੋਲੋਂ 8 ਪਿਸਤੌਲਾਂ, ਇਕ ਰਿਵਾਲਵਰ ਅਤੇ 15 ਕਾਰਤੂਸ ਬਰਾਮਕ ਕੀਤੇ ਗਏ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਤੋਂ ਹੀ ਕਈ ਅਪਰਾਧਕ ਮਾਮਲੇ ਦਰਜ ਹਨ। ਜਬਰਨ ਵਸੂਲੀ, ਕਤਲ ਤੇ ਹਥਿਆਰਾਂ ਦੀ ਸਪਲਾਈ ਵਰਗੇ ਸੰਗਠਿਤ ਅਪਰਾਧ ਵਿਚ ਸ਼ਾਮਲ ਦੱਸੇ ਜਾ ਰਹੇ ਹਨ।