ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲਗਾਤਾਰ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਕਈ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਨੇ ਬੈਂਕਾਂ ਸਣੇ ਸਾਰੇ ਵਿੱਤੀ ਅਦਾਰਿਆਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਇਜ਼ਾ ਲੈਣ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ। ਇਸ ਅਭਿਆਨ ਤਹਿਤ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਤੌਰ ਤੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੈਂਕਾਂ, ਵਿੱਤੀ ਕੰਪਨੀਆਂ, ਗੋਲਡ ਲੋਨ, ਅਤੇ ਮਨੀ ਐਕਸਚੇਂਜਰ ਵਰਗੇ ਦਫ਼ਤਰਾਂ/ਅਦਾਰਿਆਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਦਰਅਸਲ ਇਹ ਅਭਿਆਨ ਡੀਜੀਪੀ ਪੰਜਾਬ ਗੌਰਵ ਯਾਦਵਾ ਦੇ ਨਿਰਦੇਸ਼ਾਂ ’ਤੇ ਚਲਾਈ ਗਈ।
ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਇਸ ਅਪਰੇਸ਼ਨ ਨੂੰ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤੈਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੇ ਕਮਜ਼ੋਰ ਅਦਾਰਿਆਂ ਵਿੱਚ ਅਲਾਰਮ ਅਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਕੰਮ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਅਭਿਆਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ ਅਤੇ 500 ਤੋਂ ਵੱਧ ਪੁਲਿਸ ਪਾਰਟੀਆਂ ਨੇ ਹਿੱਸਾ ਲਿਆ। ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਰਹੇ। ਇਸ ਦੌਰਾਨ 2516 ਬੈਂਕਾਂ, 389 ਐਨ.ਬੀ.ਐਫ.ਸੀ. ਸਮੇਤ 3826, 360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਅਜਿਹੇ ਵਿੱਤੀ ਅਦਾਰਿਆਂ ਦੀ ਜਾਂਚ ਕੀਤੀ ਗਈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਉਦੇਸ਼ ਵਿੱਤੀ ਸੰਸਥਾਵਾਂ ਜੋ ਕਿ ਆਮ ਤੌਰ ‘ਤੇ ਸਮਾਜ ਵਿਰੋਧੀ ਅਨਸਰਾਂ ਦੇ ਨਰਮ ਨਿਸ਼ਾਨੇ ਹੁੰਦੇ ਹਨ, ‘ਤੇ ਪੂਰੀ ਤਰ੍ਹਾਂ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ, ਇਸ ਤੋਂ ਇਲਾਵਾ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ।