ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 1 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਕਈ ਸੂਬਿਆਂ ‘ਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਜਿੱਥੇ ਆਉਣ ਵਾਲੇ ਦਿਨਾਂ ‘ਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਇਸ ਲਈ ਸਿੱਖਿਆ ਵਿਭਾਗ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਜੂਨ ਤੋਂ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਿੱਤੀਆਂ ਹਨ।