Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਇੰਡੀਗੋ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਇੰਡੀਗੋ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

 

ਜਲੰਧਰ/ਚੰਡੀਗੜ੍ਹ -ਦੇਸ਼ ਵਿਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ 24 ਗੁਣਾ 7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਕੋਈ ਸਮੱਸਿਆ ਨਾ ਹੋਵੇ ਇਸ ਲਈ ਕਦਮ ਚੁੱਕੇ ਹਨ।

 

ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਹੇਠ ਸੂਬਾ ਸਰਕਾਰ ਯਾਤਰੀਆਂ ਨੂੰ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਥਾਰਟੀ, ਸੀ. ਆਈ. ਐੱਸ. ਐੱਫ਼. ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਹੈ। ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਇੰਡੀਗੋ ਉਡਾਣਾਂ ਦੇ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਤੁਰੰਤ ਇਕ ਕੰਟਰੋਲ ਰੂਮ ਸ਼ੁਰੂ ਕਰ ਦਿੱਤਾ ਗਿਆ ਹੈ।