Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ...

ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ

 

 

ਲੁਧਿਆਣਾ  : ਮਿਡਲ ਈਸਟ ਦੇਸ਼ਾਂ ਵਿਚ ਬਣੇ ਜੰਗ ਦੇ ਹਾਲਾਤ ਕਾਰਨ ਦੇਸ਼ ਵਿਚ ਐੱਲ.ਪੀ.ਜੀ. ਦੀ ਸਪਲਾਈ ਚੇਨ ਪੂਰੀ ਤਰ੍ਹਾਂ ਲੜਖੜਾ ਗਈ ਹੈ। ਹਾਲਾਂਕਿ ਸਰਕਾਰ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਦੇਸ਼ ਵਿਚ ਗੈਸ ਦਾ ਢੁਕਵਾਂ ਸਟਾਕ ਮੌਜੂਦ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ੳਲਟ ਹੈ। ਗੈਸ ਏਜੰਸੀਆਂ ਤੋਂ ਸਿਲੰਡਰ ਨਾ ਮਿਲਣ ਅਤੇ ਸਪਲਾਈ ਵਿਚ ਹੋ ਰਹੀ ਭਾਰੀ ਦੇਰੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਿਡ ਡੇ ਮੀਲ (ਪੀ.ਐੱਮ.ਪੋਸ਼ਣ ਸਕੀਮ) ਦੇ ਚੁੱਲ੍ਹੇ ਠੰਡੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਟੇਟ ਮਿਡ ਡੇ ਮੀਲ ਸੋਸਾਇਟੀ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਬਦਲਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਸਰਕਾਰੀ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚ ਵੱਡਾ ਫਰਕ

ਇਸ ਕਿੱਲਤ ਕਾਰਨ ਸਕੂਲ ਮੁਖੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਸਕੂਲ ਵਿਚ ਵਿਦਿਆਰਥੀਆਂ ਦੇ ਲਈ ਬਿਨਾਂ ਗੈਸ ਸਿਲੰਡਰ ਦੇ ਮਿਡ ਡੇ ਮੀਲ ਦਾ ਖਾਣਾ ਤਿਆਰ ਕਰਨਾ ਇਕ ਚੁਣੌਤੀ ਬਣ ਗਿਆ ਹੈ। ਮਿਡ ਡੇ ਮੀਲ ਸੋਸਾਇਟੀ ਨੇ ਇਕ ਪੱਤਰ ਜ਼ਰੀਏ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਕਿਸੇ ਵੀ ਸੂਰਤ ਵਿਚ ਖਾਣਾ ਬੰਦ ਨਹੀਂ ਹੋਣਾ ਚਾਹੀਦਾ। ਜਾਰੀ ਪੱਤਰ ਵਿਚ ਸਾਫ ਕੀਤਾ ਗਿਆ ਹੈ ਕਿ ਜੇਕਰ ਸਿਲੰਡਰ ਮਿਲਣ ਵਿਚ ਪ੍ਰੇਸ਼ਾਨੀ ਹੋ ਰਹੀ ਹੈ ਤਾਂ ਇਸ ਦੇ ਲਈ ਸਥਾਨਕ ਪੱਧਰ ’ਤੇ ਬਦਲਵੇਂ ਪ੍ਰਬੰਧ ਕੀਤੇ ਜਾਣ।