ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿਚ ਇੱਕ ਬਿੱਲ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂਮ ‘ਤੇ ਬਣੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਈ ਜਾਵੇ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਮਿਲ ਸਕੇ।
ਸੰਸਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਮੀਡੀਆ ਗਰੁੱਪ ਦੇ ਸਰਵੈ ਅਨੁਸਾਰ ਪੰਜਾਬ ਤੋਂ 25 ਫੀਸਦ ਯਾਤਰੀ ਵੱਖ-ਵੱਖ ਦੇਸ਼ਾਂ ਵਿਚ ਜਾਣ ਲਈ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡਾ ਦਿੱਲੀ ਵਿਖੇ ਰੋਜ਼ਾਨਾ 10 ਹਜ਼ਾਰ ਟੈਕਸੀਆਂ ਰਾਹੀਂ ਕਰੋੜ ਰੁਪਇਆ ਖ਼ਰਚ ਕਰਕੇ ਲੋਕ ਪਹੁੰਚਦੇ ਹਨ । ਜੇਕਰ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਨਾਂ ਵਿਚ ਵਾਧਾ ਕੀਤਾ ਜਾਵੇ ਤਾਂ ਚੰਡੀਗੜ੍ਹ ਤੋਂ ਦਿੱਲੀ ਤੱਕ ਦੀ ਸੜਕੀ ਆਵਾਜਾਈ ਵਿਚ ਵੀ ਫ਼ਰਕ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਵੱਡੀ ਮੰਗ ਹੈ ਕਿ ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਇੰਟਰਨੈਸ਼ਨਲ ਉਡਾਨਾਂ ਵਿਚ ਵਾਧਾ ਕਰਕੇ ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦੇਵੇ।