Tuesday, March 4, 2025

Become a member

Get the best offers and updates relating to Liberty Case News.

― Advertisement ―

spot_img
spot_img
HomeINDIAIND vs NZ : ਭਾਰਤ ਨੂੰ ਲੱਗਾ 6ਵਾਂ ਝਟਕਾ, ਕੇਐੱਲ ਰਾਹੁਲ ਹੋਇਆ...

IND vs NZ : ਭਾਰਤ ਨੂੰ ਲੱਗਾ 6ਵਾਂ ਝਟਕਾ, ਕੇਐੱਲ ਰਾਹੁਲ ਹੋਇਆ ਆਊਟ

 

ਸਪੋਰਟਸ – ਚੈਂਪੀਅਨਜ਼ ਟਰਾਫੀ 2025 ਦੇ ਤਹਿਤ ਗਰੁੱਪ ਸਟੇਜ ਦਾ ਆਖਰੀ ਮੁਕਾਬਲਾ ਅੱਜ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ।  ਭਾਰਤੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸ਼ੁਭਮਨ ਗਿੱਲ 2 ਦੌੜਾਂ ਬਣਾ ਮੈਟ ਹੈਨਰੀ ਵਲੋਂ ਐੱਲ.ਬੀ.ਡਬਲਯੂ ਆਊਟ ਹੋ ਗਿਆ। ਭਾਰਤੀ ਟੀਮ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਰੋਹਿਤ ਸ਼ਰਮਾ 15 ਦੌੜਾਂ ਬਣਾ ਜੈਮੀਸਨ ਵਲੋਂ ਆਊਟ ਹੋ ਗਿਆ। ਭਾਰਤੀ ਟੀਮ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਵਿਰਾਟ ਕੋਹਲੀ 11 ਦੌੜਾਂ ਬਣਾ ਮੈਟ ਹੈਨਰੀ ਵਲੋਂ ਆਊਟ ਹੋ ਗਿਆ। ਇਕ ਸਮੇਂ ਭਾਰਤ ਨੇ 30 ਦੌੜਾਂ ਦੇ ਸਕੋਰ ‘ਤੇ ਆਪਣੀ 3 ਅਹਿਮ ਵਿਕਟਾਂ ਗੁਆ ਦਿੱਤੀਆਂ ਸਨ। ਇਸ ਤੋ ਬਾਅਦ ਸ਼੍ਰੇਅਸ ਅਈਅਰ ਤੇ ਅਕਸ਼ਰ ਪਟੇਲ ਨੇ ਭਾਰਤ ਨੂੰ ਸੰਭਾਲਿਆ। ਇਸ ਤੋਂ ਬਾਅਦ ਅਕਸ਼ਰ ਪਟੇਲ 42 ਦੌੜਾਂ ਬਣਾ ਆਊਟ ਹੋਇਆ। ਭਾਰਤ ਨੂੰ ਲੱਗਾ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਸ਼੍ਰੇਅਸ ਅਈਅਰ 79 ਦੌੜਾਂ ਬਣਾ ਆਊਟ ਹੋਇਆ। ਭਾਰਤੀ ਟੀਮ ਨੂੰ 6ਵਾਂ ਝਟਕਾ ਉਦੋਂ ਲੱਗਾ ਜਦੋਂ ਕੇਐੱਲ ਰਾਹੁਲ 23 ਦੌੜਾਂ ਬਣਾ ਸੈਂਟਰਨ ਵਲੋਂ ਆਊਟ ਹੋ ਗਿਆ। ਖਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 6 ਵਿਕਟਾਂ ਗੁਆ ਕੇ 199 ਦੌੜਾਂ ਬਣਾ ਲਈਆਂ ਸਨ।

ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਵਿੱਚ ਆਪਣੀਆਂ ਥਾਂਵਾਂ ਪੱਕੀਆਂ ਕਰ ਚੁੱਕੀਆਂ ਹਨ ਪਰ ਇਹ ਮੈਚ ਗਰੁੱਪ ਏ ਵਿੱਚ ਸਿਖਰਲਾ ਸਥਾਨ ਤੈਅ ਕਰੇਗਾ, ਜੋ ਸੈਮੀਫਾਈਨਲ ਵਿੱਚ ਉਨ੍ਹਾਂ ਦੇ ਵਿਰੋਧੀ ਨੂੰ ਪ੍ਰਭਾਵਿਤ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਉਕਤ ਮੈਚ ਨਹੀਂ ਖੇਡ ਸਕਣਗੇ। ਅਜਿਹੀ ਸਥਿਤੀ ਵਿੱਚ ਸ਼ੁਭਮਨ ਗਿੱਲ ਕਪਤਾਨੀ ਕਰਦੇ ਨਜ਼ਰ ਆਉਣਗੇ।