ਨਿਊਯਾਰਕ – ਅਮਰੀਕਾ ਪਹੁੰਚਣ ਲਈ ਭਾਰਤੀ ਕੋਈ ਵੀ ਹੱਦ ਪਾਰ ਕਰ ਜਾਂਦੇ ਹਨ। ਕਈ ਵਾਰ ਤਾਂ ਉਹ ਜਾਨ ਵੀ ਜੋਖਮ ਵਿਚ ਪਾ ਦਿੰਦੇ ਹਨ। ਤਾਜ਼ਾ ਮਾਮਲੇ ਵਿਚ ਸਰਹੱਦੀ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਅਮਰੀਕੀ ਅਧਿਕਾਰੀਆਂ ਵੱਲੋਂ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਯੂਐਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ.) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹੌਲਟਨ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ 1 ਅਗਸਤ ਨੂੰ ਉੱਤਰ-ਪੂਰਬੀ ਰਾਜ ਮੇਨ ਨੇੜੇ ਗੈਰ-ਕਾਨੂੰਨੀ ਢੰਗ ਨਾਲ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਵਾਲੇ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ। ਦੋਵਾਂ ਵਿਅਕਤੀਆਂ ‘ਤੇ ਮੁਕੱਦਮਾ ਚਲਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਵਿੱਚ ਵੀ ਰੱਖਿਆ ਜਾਵੇਗਾ। ਸੀ.ਬੀ.ਪੀ. ਨੇ ਕਿਹਾ, “ਇਹ ਗ੍ਰਿਫ਼ਤਾਰੀਆਂ ਇਸ ਲਈ ਹੈਰਾਨ ਕਰਨ ਵਾਲੀਆਂ ਹਨ ਕਿਉਂਕਿ ਮੇਨ ਵਿੱਚ ਬਾਰਡਰ ਪੈਟਰੋਲ ਏਜੰਟਾਂ ਨੇ ਪਿਛਲੇ ਤਿੰਨ ਵਿੱਤੀ ਸਾਲਾਂ ਵਿੱਚ ਸਿਰਫ਼ 15 ਭਾਰਤੀ ਨਾਗਰਿਕਾਂ ਨੂੰ ਦੇਖਿਆ ਹੈ।”