ਨਵੀਂ ਦਿੱਲੀ ਭਾਰਤ ਨੇ ਕੈਨੇਡਾ ਵਿਚ ਇਕ ਜਾਂਚ ਕਮਿਸ਼ਨ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਦਾ ਖੰਡਨ ਕਰਦੇ ਹੋਏ ਦੁਹਰਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਭਾਰਤੀ ਡਿਪਲੋਮੈਟਾਂ ਵਿਰੁੱਧ ਕੋਈ ਸਬੂਤ ਨਹੀਂ ਦਿੱਤਾ ਅਤੇ ਇਸ ਕੇਸ ਨਾਲ ਭਾਰਤ-ਕੈਨੇਡਾ ਸਬੰਧਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੀ ਸਾਰੀ ਜ਼ਿੰਮੇਵਾਰੀ ਸਿਰਫ਼ ਤੇ ਸਿਰਫ਼ ਜਸਟਿਨ ਟਰੂਡੋ ਦੀ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਂਚ ਕਮਿਸ਼ਨ ਵਿਚ ਟਰੂਡੋ ਦੇ ਬਿਆਨ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਕਿਹਾ, “ਅਸੀਂ ਅੱਜ ਜੋ ਕੁਝ ਸੁਣਿਆ ਹੈ, ਉਹ ਸਿਰਫ਼ ਉਸ ਗੱਲ ਦੀ ਪੁਸ਼ਟੀ ਕਰਦਾ ਹੈ ਜੋ ਅਸੀਂ ਲਗਾਤਾਰ ਕਹਿ ਰਹੇ ਹਾਂ। ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਸਮਰਥਨ ਲਈ ਸਾਡੇ ਕੋਲ ਕੋਈ ਸਬੂਤ ਪੇਸ਼ ਨਹੀਂ ਕੀਤਾ।” ਜੈਸਵਾਲ ਨੇ ਕਿਹਾ,”ਇਸ ਨੁਕਸਾਨ ਦੀ ਜ਼ਿੰਮੇਵਾਰੀ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਹੰਕਾਰੀ ਵਤੀਰੇ ਦੀ ਹੈ। ਭਾਰਤ-ਕੈਨੇਡਾ ਸਬੰਧਾਂ ਵਿਚ ਵਿਗੜੇ ਵਿਹਾਰ ਲਈ ਪ੍ਰਧਾਨ ਮੰਤਰੀ ਇਕੱਲੇ ਟਰੂਡੋ ਹੀ ਜ਼ਿੰਮੇਵਾਰ ਹਨ