ਭਾਰਤੀ ਹਾਕੀ ਟੀਮ ਦੇ ਸੈਮੀਫਾਇਨਲ ’ਚ ਪਹੁੰਚਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈ ਦਿੱਤੀ ਹੈ। ਦਰਅਸਲ ਇਸ ਸਾਲ ਪੈਰਿਸ ’ਚ ਉਲੰਪਿਕ ਦਾ ਆਯੋਜਨ ਕੀਤਾ ਗਿਆ ਹੈ ਜਿੱਥੇ ਭਾਰਤੀ ਹਾਕੀ ਟੀਮ ਨੇ ਆਪਣਾ ਕੁਆਰਟਰ ਫਾਈਨਲ ਮੈਚ ਵਿੱਚ ਬ੍ਰਿਟੇਨ ਨੂੰ ਸ਼ੂਟਆਊਟ ‘ਚ 4-2 ਦੇ ਫਰਕ ਨਾਲ ਹਰਾ ਦਿੱਤਾ। ਭਾਰਤ ਅਤੇ ਬ੍ਰਿਟੇਨ ਦਾ ਇਹ ਹਾਕੀ ਮੈਚ ਬੜਾ ਰੋਮਾਂਚਕ ਅਤੇ ਸਖ਼ਤ ਰਿਹਾ, ਜਿਸਦੇ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਗ੍ਰੇਟ ਬ੍ਰਿਟੇਨ ਨੂੰ ਹਰਾ ਕੇ ਟੋਕੀਓ ਓਲੰਪਿਕ ਦੇ ਵਿੱਚ ਸੈਮੀਫਾਈਨਲ ‘ਚ ਪਹੁੰਚ ਗਈ ਹੈ।
ਸੀਐੱਮ ਮਾਨ ਨੇ ਐਕਸ ‘ਤੇ ਪੋਸਟ ਕਰਦੇ ਹੋਏ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ- ‘ਬ੍ਰਿਟੇਨ ਦੇ ਖਿਲਾਫ ਸ਼ਾਨਦਾਰ ਜਿੱਤ…ਚੱਕ ਦੇ ਇੰਡੀਆ’। ਇਸ ਦੇ ਨਾਲ ਹੀ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਅਤੇ ਟੀਮ ਦੀ ਹੌਂਸਲ ਅਫ਼ਜਾਈ ਲਈ ਪੈਰਿਸ ਜਾਣਾ ਚਾਹੁੰਦੇ ਸੀ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਦੌਰੇ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਜਿਸ ਦੀ ਆਮ ਆਦਮੀ ਪਾਰਟੀ ਵੱਲੋਂ ਆਲੋਚਨਾ ਵੀ ਕੀਤੀ ਗਈ ਸੀ। ਇਸ ਤੋਂ ਬਾਅਦ ਬੀਤੇ ਦਿਨ ਸੀਐੱਮ ਮਾਨ ਨੇ ਭਾਰਤੀ ਟੀਮ ਨਾਲ ਫੌਨ ’ਤੇ ਗੱਲਬਾਤ ਕੀਤੀ ਸੀ।
ਜ਼ਿਕਰਯੋਗ ਹੈ ਕਿ ਭਾਰਤ ਤੇ ਬ੍ਰਿਟੇਨ ਵਿਚਾਲੇ ਫਸਵੇਂ ਮੁਕਾਬਲੇ ’ਚ ਪਹਿਲਾ ਕੁਆਰਟਰ 0-0 ਨਾਲ ਬਰਾਬਰ ਰਿਹਾ। ਪਰ ਦੂਜੇ ਕੁਆਰਟਰ ਵਿੱਚ ਦੋਵਾਂ ਟੀਮਾਂ ਵੱਲੋਂ ਹਮਲਾਵਰ ਖੇਡ ਦੇਖਣ ਨੂੰ ਮਿਲੀ। ਮੈਚ ਦੇ 22ਵੇਂ ਮਿੰਟ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੂਜੇ ਕੁਆਰਟਰ ਵਿੱਚ ਗੋਲ ਕਰਕੇ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ ਬ੍ਰਿਟੇਨ ਦੀ ਟੀਮ ਨੇ ਦੂਜੇ ਕੁਆਰਟਰ ਵਿੱਚ ਹੀ ਬਰਾਬਰੀ ਵਾਲਾ ਗੋਲ ਕਰਕੇ ਸਕੋਰ 1-1 ਨਾਲ ਬਰਾਬਰ ਕਰ ਦਿੱਤਾ। ਇਸ ਤੋਂ ਬਾਅਦ ਦੋਵਾਂ ਟੀਮਾਂ ਵੱਲੋਂ ਕੋਈ ਗੋਲ ਹੁੰਦਾ ਨਜ਼ਰ ਨਹੀਂ ਆਇਆ। ਹੁਣ ਭਾਰਤ ਦਾ ਸਾਹਮਣਾ 6 ਅਗਸਤ ਨੂੰ ਜਰਮਨੀ ਅਤੇ ਅਰਜਨਟੀਨਾ ਵਿਚਾਲੇ ਹੋਣ ਵਾਲੇ ਮੈਚ ਦੇ ਜੇਤੂ ਨਾਲ ਹੋਵੇਗਾ