ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ G7 ਸੰਮੇਲਨ ਲਈ ਕੈਨੇਡਾ ਪਹੁੰਚੇ ਸਨ, ਪਰ ਈਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਟਕਰਾਅ ਕਾਰਨ ਟਰੰਪ ਹੁਣ ਇੱਕ ਦਿਨ ਪਹਿਲਾਂ ਵਾਪਸ ਆ ਰਹੇ ਹਨ।
ਵ੍ਹਾਈਟ ਹਾਊਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਟਰੰਪ ਨੇ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਪੱਛਮੀ ਏਸ਼ੀਆ ਵਿੱਚ ਉਨ੍ਹਾਂ ਦੇ ਵਿਸ਼ੇਸ਼ ਪ੍ਰਤੀਨਿਧੀ ਸਟੀਵ ਵਿਟਕੌਫ ਨੂੰ ਈਰਾਨ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਦਾ ਮੰਨਣਾ ਹੈ ਕਿ ਈਰਾਨ ਗੱਲਬਾਤ ਲਈ ਤਿਆਰ ਹੋ ਜਾਵੇੇਗਾ।
ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਦੱ
ਸਿਆ ਕਿ ਰਾਸ਼ਟਰਪਤੀ ਟਰੰਪ ਅੱਜ ਰਾਤ (ਸੋਮਵਾਰ) ਵਾਸ਼ਿੰਗਟਨ ਵਾਪਸ ਆਉਣਗੇ ਤਾਂ ਜੋ ਉਹ ਕਈ ਮਹੱਤਵਪੂਰਨ ਮਾਮਲਿਆਂ ‘ਤੇ ਫ਼ੈਸਲੇ ਲੈ ਸਕਣ। ਇਸ ਤੋਂ ਪਹਿਲਾਂ ਟਰੰਪ ਨੇ ਮੰਗਲਵਾਰ ਦੇਰ ਰਾਤ (ਸਥਾਨਕ ਸਮੇਂ) ਤੱਕ ਕੈਨੇਡਾ ਵਿੱਚ ਰਹਿਣ ਦੀ ਯੋਜਨਾ ਬਣਾਈ ਸੀ। ਉਹ ਐਤਵਾਰ ਨੂੰ ਕੈਨੇਡਾ ਪਹੁੰਚੇ। ਕੈਨੇਡਾ ਵਿੱਚ ਹੋ ਰਿਹਾ G7 ਸੰਮੇਲਨ 17 ਜੂਨ ਨੂੰ ਖਤਮ ਹੋ ਰਿਹਾ ਹੈ।