Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜੇਲ੍ਹ ਮੰਤਰੀ ਭੁੱਲਰ ਨੇ 6 ਨਵੇਂ ਪਦਉੱਨਤ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ...

ਜੇਲ੍ਹ ਮੰਤਰੀ ਭੁੱਲਰ ਨੇ 6 ਨਵੇਂ ਪਦਉੱਨਤ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

 

ਚੰਡੀਗੜ੍ਹ : ਸੂਬੇ ‘ਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ‘ਚ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏ. ਆਈ. ਜੀ./ਸੁਪਰੀਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਸਟਾਰ ਲਗਾਏ ਗਏ। ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ‘ਚ 6 ਏ. ਆਈ. ਜੀ./ਸੁਪਰੀਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀ. ਐੱਸ, ਪੀ. ਗ੍ਰੇਡ-1 ਸ਼ਾਮਲ ਹਨ।

ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਮਕਸਦ ਪੰਜਾਬ ‘ਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ‘ਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ਹੈ, ਜੋ ਪਦਉੱਨਤ ਅਧਿਕਾਰੀਆਂ ਨੂੰ ਸੁਰੱਖਿਆ, ਅਨੁਸ਼ਾਸਨ ਨੂੰ ਯਕੀਨੀ ਬਣਾਉਣ ਅਤੇ ਕੈਦੀਆਂ ਦੀ ਭਲਾਈ ਲਈ ਵੱਖ-ਵੱਖ ਉਪਾਅ ਕਰਨ ਦੇ ਯੋਗ ਬਣਾਏਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਤਰੱਕੀਆਂ ਯੋਗਤਾ ਅਤੇ ਕੁਸ਼ਲਤਾ ਨੂੰ ਦਰਸਾਉਂਦੀਆਂ ਹਨ ਅਤੇ ਇਸ ਤਰ੍ਹਾਂ ਕਰਮਚਾਰੀਆਂ ਨੂੰ ਈਮਾਨਦਾਰੀ ਅਤੇ ਪੇਸ਼ੇਵਰਤਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕਰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਕੋਲ ਸਾਲਾਂ ਦੀ ਮੁਹਾਰਤ ਅਤੇ ਸੁਧਾਰਾਤਮਕ ਵਿਧੀ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲ ਪ੍ਰਣਾਲੀ ਨੂੰ ਯਕੀਨੀ ਬਣਾਏਗੀ।