Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ...

ਅੰਮ੍ਰਿਤਸਰ ‘ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ ‘ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ

 

 

ਅੰਮ੍ਰਿਤਸਰ – ਮਾਮਲਾ ਅੰਮ੍ਰਿਤਸਰ ਦੇ ਥਾਣਾ ਡੀ ਡਵੀਜ਼ਨ ਦੇ ਅਧੀਨ ਆਉਂਦੇ ਇਲਾਕਾ ਤੋਂ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਥੋਂ ਦੇ ਰਹਿਣ ਵਾਲੇ 10 ਸਾਲਾਂ ਬੱਚੇ ਨਾਲ 60 ਸਾਲ ਦੇ ਗੁਆਂਢੀ ਵਲੋਂ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸਦੇ ਚਲਦੇ ਪੀੜਤ ਲੜਕੇ ਦੇ ਪਰਿਵਾਰ ਵਲੋਂ ਪੁਲਸ ਪ੍ਰਸ਼ਾਸਨ ਕੋਲੋਂ ਸ਼ਿਕਾਇਤ ਦਰਜ ਕਰਵਾ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਮੁਲਜ਼ਮ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

ਇਸ ਸੰਬਧੀ ਗੱਲਬਾਤ ਕਰਦਿਆਂ ਪੀੜਤ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ 10 ਸਾਲ ਦਾ ਬੱਚਾ ਜੋ ਕਿ ਪਤੰਗ ਲੁੱਟਣ ਲਈ 60 ਸਾਲਾਂ ਗੁਆਂਢੀ ਦੇ ਘਰ ਗਿਆ ਸੀ, ਜੋ ਕਿ ਘਰ ਵਿਚ ਇਕੱਲਾ ਰਹਿੰਦਾ ਸੀ, ਉਸਨੇ ਬੱਚੇ ਨੂੰ ਦਬੋਚ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬੱਚਾ ਉਥੋਂ ਬੜੀ ਮੁਸ਼ਕਿਲ ਨਾਲ ਬਚ ਕੇ ਨਿਕਲਿਆ ਅਤੇ ਉਸਨੇ ਘਰ ਆ ਕੇ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਉਸਦੇ ਪਿਤਾ ਅਤੇ ਇਲਾਕਾ ਨਿਵਾਸੀਆਂ ਵੱਲੋਂ ਥਾਣਾ ਡੀ ਡਵੀਜ਼ਨ ਵਿਚ ਸ਼ਿਕਾਇਤ ਦਰਜ ਕਰਵਾ ਮੁਲਜ਼ਮ ਨੂੰ ਪੁਲਸ ਹਵਾਲੇ ਕੀਤਾ ਹੈ।

ਪਰਿਵਾਰ ਨੇ ਮੁਲਜ਼ਮ ‘ਤੇ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਇਨਸ਼ਾਫ ਦੀ ਗੁਹਾਰ ਲਗਾਈ ਹੈ। ਇਸ ਮੌਕੇ ਪਿਤਾ ਕਰਨ ਮੇਹਤਾ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਗੁਆਂਢੀ ਜੋ ਕਿ ਇਕੱਲਾ ਰਹਿੰਦਾ ਹੈ ਉਸਦਾ ਬੇਟਾ ਫੌਜੀ ਹੈ ਅਤੇ ਕੁੜੀ ਆਸਟ੍ਰੇਲੀਆ ਰਹਿੰਦੀ ਹੈ ਅਤੇ ਅਕਸਰ ਇਹ ਸਾਡੇ ਬੱਚੇ ਨਾਲ ਅਜਿਹੀ ਹਰਕਤਾਂ ਕਰਦਾ ਰਹਿੰਦਾ ਸੀ ਅਤੇ ਬੱਚੇ ਨੂੰ ਡਰਾਇਆ ਧਮਕਾਇਆ ਜਾ ਰਿਹਾ ਸੀ ਪਰ ਅੱਜ ਬੱਚੇ ਵੱਲੋਂ ਬੜੀ ਹਿੰਮਤ ਕਰ ਇਸ ਗਲ ਦਾ ਖੁਲਾਸਾ ਕੀਤਾ, ਜਿਸਦੇ ਚਲਦੇ ਮੁਲਜ਼ਮ ਨੂੰ ਥਾਣੇ ਲਿਆਂਦਾ ਗਿਆ ਹੈ।