ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸ਼ੱਕੀ ਬਾਰੂਦੀ ਸੁਰੰਗ ਧਮਾਕੇ ‘ਚ 2 ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਧਮਾਕਾ ਤੜਕੇ ਕਰੀਬ 3 ਵਜੇ ਤ੍ਰੇਹਗਾਮ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ‘ਤੇ ਹੋਇਆ, ਜਦੋਂ ਜਵਾਨ ਇਲਾਕੇ ‘ਚ ਗਸ਼ਤ ਕਰ ਰਹੇ ਸਨ।
ਅਧਿਕਾਰੀਆਂ ਨੇ ਦੱਸਿਆ,”ਧਮਾਕੇ ‘ਚ ਫ਼ੌਜ ਦੀ 19 ਸਿੱਖ ਰੇਜੀਮੈਂਟ ਦਾ ਇਕ ਹੌਲਦਾਰ ਅਤੇ ਇਕ ਨਾਇਕ ਜ਼ਖ਼ਮੀ ਹੋ ਗਏ। ਦੋਹਾਂ ਜ਼ਖ਼ਮੀਆਂ ਨੂੰ ਕੁਪਵਾੜਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।” ਉਨ੍ਹਾਂ ਦੱਸਿਆ ਕਿ ਦੋਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।