Monday, July 21, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ...

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

 

ਚੰਡੀਗੜ੍ਹ, 1 ਜੁਲਾਈ:

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸ੍ਰੀ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ ‘ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ ਅਤੇ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

——–