Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਥੇਦਾਰ ਕੁਲਦੀਪ ਸਿੰਘ ਗੜਗੱਜ ਦੋ ਦਿਨਾਂ ਮਲੇਸ਼ੀਆ ਦੌਰੇ ’ਤੇ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੋ ਦਿਨਾਂ ਮਲੇਸ਼ੀਆ ਦੌਰੇ ’ਤੇ

 

 

ਅੰਮ੍ਰਿਤਸਰ —ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੋ ਦਿਨਾਂ ਲਈ ਮਲੇਸ਼ੀਆ ਦੇ ਦੌਰੇ ਲਈ ਗਏ ਹਨ। ਮਲੇਸ਼ੀਆ ਦੇ ਕੁਆਲਾਲੰਪੁਰ ਹਵਾਈ ਅੱਡੇ ’ਤੇ ਪੁੱਜਣ ਮੌਕੇ ਸਥਾਨਕ ਸਿੱਖ ਸੰਗਤ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ।

ਇਸ ਦੌਰੇ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਨੌਜਵਾਨ ਸਭਾ ਮਲੇਸ਼ੀਆ ਅਤੇ ਤੱਤ ਖ਼ਾਲਸਾ ਦੀਵਾਨ ਸੇਲਾਨਗੋਰ ਵੱਲੋਂ ਸਾਂਝੇ ਤੌਰ ’ਤੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ’ਚ ਸ਼ਮੂਲੀਅਤ ਕਰਨਗੇ। ਜਥੇਦਾਰ ਗੜਗੱਜ 4 ਅਤੇ 5 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ, ਤੱਤ ਖ਼ਾਲਸਾ ਦੀਵਾਨ ਸੇਲਾਨਗੋਰ ਵਿਖੇ ਦੋ ਦਿਨ ਗੁਰਮਤਿ ਸਮਾਗਮ ’ਚ ਸੰਧਿਆ ਵੇਲੇ ਸ਼ਮੂਲੀਅਤ ਉਪਰੰਤ 6 ਅਪ੍ਰੈਲ ਨੂੰ ਭਾਰਤ ਵਾਪਸ ਪਰਤਣਗੇ।

ਇਸ ਮੌਕੇ ਬਲਦੇਵ ਸਿੰਘ ਭੋਲੇਕੇ ਨਿੱਜੀ ਸਹਾਇਕ ਸਿੰਘ ਸਾਹਿਬ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੇਖਕ ਜਸਕਰਨ ਸਿੰਘ, ਮਲੇਸ਼ੀਆ ਦੀ ਸੰਗਤ ’ਚੋਂ ਅਵਤਾਰ ਸਿੰਘ (ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਪੇਤਾਲਿੰਗ ਜਯਾ), ਪਰਮਜੀਤ ਸਿੰਘ (ਜਥੇਦਾਰ ਸਿੱਖ ਨੌਜਵਾਨ ਸਭਾ ਮਲੇਸ਼ੀਆ), ਮਨਜੀਤ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਅਜੀਤ ਸਿੰਘ, ਗੁਰਪਾਲ ਸਿੰਘ, ਰੇਸ਼ਮ ਸਿੰਘ, ਹਰਮੀਤ ਸਿੰਘ ਤੇ ਰਮਨਦੀਪ ਸਿੰਘ ਸੋਨੂੰ ਵੀ ਮੌਜੂਦ ਸਨ।