Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ 'ਚ ਕਤਲ ਕੀਤੀ ਕੁੜੀ ਦੇ ਘਰ ਪਹੁੰਚੇ ਜਥੇਦਾਰ ਕੁਲਦੀਪ ਸਿੰਘ ਗੜਗੱਜ,...

ਜਲੰਧਰ ‘ਚ ਕਤਲ ਕੀਤੀ ਕੁੜੀ ਦੇ ਘਰ ਪਹੁੰਚੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਆਪ ਕੀਤੀ ਅੰਤਿਮ ਅਰਦਾਸ

 

 

ਜਲੰਧਰ/ਸ੍ਰੀ ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੀਤੇ ਦਿਨੀਂ ਜਲੰਧਰ ਵਿਚ ਕਤਲ ਕੀਤੀ ਗਈ 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਬੱਚੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਅਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਦੋਸ਼ੀ ਵਿਅਕਤੀ ਦੀ ਸ਼ੈਤਾਨ ਸੋਚ ਹੈ ਅਤੇ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਹੈ ਕਿਉਂਕਿ 13 ਸਾਲ ਦੀ ਬੱਚੀ ਨੂੰ ਬਹੁਤ ਹੀ ਦਰਿੰਦਗੀ ਦੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਖਾਸਾ ਹੈ ਕਿ ਇੱਥੇ ਧੀਆਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਭਾਵੇਂ ਇੱਥੇ ਜੰਗਾਂ ਵੀ ਹੋਈਆਂ ਤਾਂ ਕਿਸੇ ਦੀ ਧੀ ਭੈਣ ਨਾਲ ਕੋਈ ਅਜਿਹਾ ਨਹੀਂ ਕਰਦਾ।