ਫਤਿਹਗੜ੍ਹ ਸਾਹਿਬ – ਸਿੱਖਾਂ ਦੇ ਮਸਲਿਆਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਲਿਆਉਣੇ ਚਾਹੀਦੇ ਹਨ, ਕਿਉਂਕਿ ਗੁਰਮਤਿ ਦੇ ਸਿਧਾਂਤ ‘ਤੇ ਚਲਦਿਆਂ ਹੋਇਆਂ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਾਂ ਹੀ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਗਈ ਸੀ ਤਾਂ ਜੋ ਇਥੇ ਬੈਠ ਕੇ ਸਿੱਖਾਂ ਦੇ ਮਸਲਿਆਂ ਦੇ ਹੱਲ ਕੱਢੇ ਜਾ ਸਕਣ ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਖਮਾਣੋਂ ਦੇ ਇਤਿਹਾਸਕ ਅਸਥਾਨ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਉਨ੍ਹਾਂ ਮਾਨਵਤਾ ਨੂੰ ਸੁਨੇਹਾ ਦਿੰਦੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ‘ਤੇ ਪਹਿਰਾ ਦਿੱਤਾ ਜਾਣਾ ਚਾਹੀਦਾ ਹੈ।