ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਕੁਝ ਬਿਆਨਾਂ ਦਾ ਜਵਾਬ ਦੇਣ ਲਈ ਅੱਜ (15 ਜਨਵਰੀ) ਨੂੰ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ। ਜਿਸ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਿਮਰਤਾ ਸਹਿਤ ਸਵੇਰ 10 ਵਜੇ ਆਪਣਾ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਹੋ ਰਹੇ ਹਨ। ਉਹ ਇੱਕ ਆਮ ਸਿੱਖ ਵਜੋਂ ਨੰਗੇ ਪੈਰ ਅਕਾਲ ਤਖ਼ਤ ਵਿਖੇ ਪਹੁੰਚਣਗੇ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਜਦੋਂ ਉਨ੍ਹਾਂ ਤੋਂ ਇਸ ਮਾਮਲੇ ‘ਤੇ ਪੁੱਛਗਿੱਛ ਕੀਤੀ ਜਾਵੇ ਤਾਂ ਸਾਰੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ, ਤਾਂ ਜੋ ਸੰਗਤ ਤੱਕ ਸਭ ਕੁਝ ਪਾਰਦਰਸ਼ੀ ਢੰਗ ਨਾਲ ਪਹੁੰਚ ਸਕੇ।ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਰੁਝੇਵਾਂ ਦੱਸ ਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 15 ਜਨਵਰੀ ਨੂੰ ਉਨ੍ਹਾਂ ਦੇ ਮਿਲਣ ਦਾ ਸਮਾਂ ਬਦਲ ਦਿੱਤਾ ਸੀ। ਸ੍ਰੀ ਅਕਾਲ ਤਖਤ ਵੱਲੋਂ ਹੁਣ ਇਹ ਸਮਾਂ ਸਵੇਰ 10 ਵਜੇ ਦੀ ਥਾਂ ਸ਼ਾਮ 4:30 ਵਜੇ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ 15 ਜਨਵਰੀ ਦਾ ਦਿਨ ਸਿਰਫ ਸ੍ਰੀ ਅਕਾਲ ਤਖਤ ਨੂੰ ਹੀ ਸਮਰਪਿਤ ਕੀਤਾ ਹੋਇਆ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ।

