Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕਿਸਾਨ ਅੰਦੋਲਨ ਨਾਲ ਜੁੜੇ ਵਿਵਾਦ 'ਤੇ ਫ਼ਿਰ ਫਸੀ ਕੰਗਨਾ ਰਣੌਤ!

ਕਿਸਾਨ ਅੰਦੋਲਨ ਨਾਲ ਜੁੜੇ ਵਿਵਾਦ ‘ਤੇ ਫ਼ਿਰ ਫਸੀ ਕੰਗਨਾ ਰਣੌਤ!

ਬਠਿੰਡਾ -ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਮਹਿੰਦਰ ਕੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਇਕ ਵਾਰ ਫਿਰ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਸਤੰਬਰ ਨੂੰ ਹੋਵੇਗੀ। ਮਹਿੰਦਰ ਕੌਰ ਦੇ ਵਕੀਲ ਰਘੂਵੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਪਹਿਲਾਂ ਵੀ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਪ੍ਰਾਪਤ ਨਹੀਂ ਹੋਏ। ਇਸ ‘ਤੇ ਸੋਮਵਾਰ ਨੂੰ ਅਦਾਲਤ ਨੇ ਐਸਐਸਪੀ ਰਾਹੀਂ ਸੰਮਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਐਡਵੋਕੇਟ ਬਹਿਣੀਵਾਲ ਨੇ ਕਿਹਾ ਕਿ ਅਦਾਲਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਲਦੀ ਹੀ ਇਕ ਅਰਜ਼ੀ ਦਾਇਰ ਕੀਤੀ ਜਾਵੇਗੀ, ਜਿਸ ਵਿਚ ਕੰਗਨਾ ਨੂੰ ਵਿਦੇਸ਼ ਜਾਣ ਤੋਂ ਰੋਕਣ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਹ ਕਾਨੂੰਨੀ ਪ੍ਰਕਿਰਿਆ ਤੋਂ ਬਚ ਨਾ ਸਕੇ। ਧਿਆਨ ਦੇਣ ਯੋਗ ਹੈ ਕਿ ਕੰਗਨਾ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਸਾਨ ਮਹਿੰਦਰ ਕੌਰ ‘ਤੇ ਟਿੱਪਣੀ ਕਰਨ ਦੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਪਰ ਉਸਨੂੰ ਕਿਤੇ ਵੀ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਵੀ ਉਸ ਦੀ ਅਪੀਲ ਰੱਦ ਕਰ ਦਿੱਤੀ। ਕਿਸਾਨ ਸੰਗਠਨਾਂ ਅਤੇ ਸਮਾਜ ਸੇਵਕਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਇਕ ਬਜ਼ੁਰਗ ਮਹਿਲਾ ਕਿਸਾਨ ਦਾ ਅਪਮਾਨ ਕਰਨ ਦੇ ਇਸ ਮਾਮਲੇ ਵਿੱਚ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ।