ਫਰੀਦਕੋਟ ਲੋਕ ਸਭਾ ਹਲਕੇ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਅਦਾਕਾਰ ਕਰਮਜੀਤ ਅਨਮੋਲ ਅੱਜ ਫਰੀਦਕੋਟ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਪਹੁੰਚੇ। ਇੱਥੇ ਓਹਨਾਂ ਪਾਰਟੀ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ।
ਇਸਦੇ ਨਾਲ ਹੀ ਓਹਨਾਂ ਮੌਕੇ ‘ਤੇ ਮੌਜੂਦ ਲੋਕਾਂ ਨਾਲ ਸੇਲਫੀਆਂ ਲਈਆਂ। ਇਸ ਤੋਂ ਇਲਾਵਾ ਉਨ੍ਹਾਂ ਇੱਕ ਵਾਰ ਦਾਅਵਾ ਕਰਦਿਆਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਹੱਕ ‘ਚ ਵੋਟ ਕਰ ਰਹੇ ਹਨ ਜਿਸ ਤੋਂ ਸਾਫ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਾਰੀਆਂ 13 ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ।ਕਰਮਜੀਤ ਅਨਮੋਲ ਨੇ ਵਿਰੋਧੀ ਧਿਰਾਂ ‘ਤੇ ਵੀ ਨਿਸ਼ਾਨਾ ਸਾਧਿਆ। ਓਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ 70 ਸਾਲ ਕੋਈ ਕੰਮ ਨਹੀਂ ਕਰ ਸਕੀਆਂ ਜੋ ਮਾਨ ਸਰਕਾਰ ਨੇ ਦੋ ਸਾਲਾਂ ‘ਚ ਕਰ ਦਿਖਾਇਆ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਹਲਕੇ ‘ਚ ਜਿੱਤਦੇ ਹਨ ਤਾਂ ਫਰੀਦਕੋਟ ਦੀ ਤਸਵੀਰ ਬਦਲ ਕੇ ਰੱਖ ਦੇਣਗੇ। ਓਹ ਲੋਕਾਂ ਨੂੰ ਇਹ ਕਹਿਣ ਦਾ ਮੌਕਾ ਨਹੀਂ ਦੇਣਗੇ ਕਿ ਉਨ੍ਹਾਂ ਦਾ ਐਮਪੀ ਆਪਣੇ ਹਲਕੇ ‘ਚ ਪੈਰ ਨਹੀਂ ਪਾਉਂਦਾ।