Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕਰਨਾਟਕ : ਦੁਪਹਿਰ ਦਾ ਖਾਣਾ ਖਾਣ ਮਗਰੋਂ ਸਕੂਲ ਦੇ 20 ਬੱਚੇ ਬੀਮਾਰ,...

ਕਰਨਾਟਕ : ਦੁਪਹਿਰ ਦਾ ਖਾਣਾ ਖਾਣ ਮਗਰੋਂ ਸਕੂਲ ਦੇ 20 ਬੱਚੇ ਬੀਮਾਰ, ਪਈਆਂ ਭਾਜੜਾਂ

 

ਬਿਦਰ  : ਕਰਨਾਟਕ ਦੇ ਬਿਦਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਲਗਭਗ 20 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭੋਜਨ ਵਿੱਚ ਜ਼ਹਿਰ ਹੋਣ ਦਾ ਸ਼ੱਕ ਹੈ। ਇਹ ਘਟਨਾ ਮੰਗਲਵਾਰ ਨੂੰ ਜ਼ਿਲ੍ਹੇ ਦੇ ਔੜ ਤਾਲੁਕ ਦੇ ਜਮਾਲਪੁਰਾ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਾਪਰੀ ਹੈ।

ਅਧਿਕਾਰੀਆਂ ਦੇ ਅਨੁਸਾਰ ਦੁਪਹਿਰ ਦੇ ਖਾਣੇ ਵਿੱਚ ਸਾਂਬਰ, ਚੌਲ ਅਤੇ ਹੋਰ ਪਕਵਾਨ ਸਨ। ਇਸਨੂੰ ਖਾਣ ਤੋਂ ਬਾਅਦ ਕੁਝ ਵਿਦਿਆਰਥੀਆਂ ਨੇ ਢਿੱਡ ਵਿਚ ਦਰਦ, ਮਤਲੀ, ਦਸਤ ਹੋਣ ਦੀ ਸ਼ਿਕਾਇਤ ਕੀਤੀ ਅਤੇ ਕੁਝ ਨੇ ਉਲਟੀਆਂ ਵੀ ਕੀਤੀਆਂ। ਚਿੰਤਤ ਹੋ ਕੇ ਅਧਿਆਪਕਾਂ ਨੇ ਸਾਵਧਾਨੀ ਦੇ ਤੌਰ ‘ਤੇ ਸਾਰੇ 58 ਵਿਦਿਆਰਥੀਆਂ ਨੂੰ ਔਰਾਦ ਤਾਲੁਕ ਹਸਪਤਾਲ ਪਹੁੰਚਾਇਆ। ਜਿਥੇ ਉਨ੍ਹਾਂ ਨੂੰ ਜ਼ਰੂਰੀ ਦਵਾਈ ਦਿੱਤੀ ਗਈ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਸਿਰਫ਼ 20 ਬੱਚਿਆਂ ਵਿੱਚ ਬੀਮਾਰੀ ਦੇ ਲੱਛਣ ਦਿਖਾਈ ਦਿੱਤੇ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਉਨ੍ਹਾਂ ਕਿਹਾ, “ਵੀਹ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਹੁਣ ਉਹ ਖ਼ਤਰੇ ਤੋਂ ਬਾਹਰ ਹਨ। ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਨੂੰ ਜ਼ਹਿਰੀਲਾ ਭੋਜਨ ਹੋਣ ਦਾ ਸ਼ੱਕ ਹੈ। ਇਨ੍ਹਾਂ ਵਿੱਚੋਂ ਪੰਜ ਤੋਂ ਛੇ ਵਿਦਿਆਰਥੀ ਅਜੇ ਵੀ ਹਸਪਤਾਲ ਵਿੱਚ ਦਾਖਲ ਹਨ ਅਤੇ ਨਿਗਰਾਨੀ ਹੇਠ ਹਨ। ਉਨ੍ਹਾਂ ਨੂੰ ਛੁੱਟੀ ਦੇਣ ਦਾ ਫੈਸਲਾ ਉਸ ਤੋਂ ਬਾਅਦ ਹੀ ਕੀਤਾ ਜਾਵੇਗਾ।” ਬਿਦਰ ਦੀ ਡਿਪਟੀ ਕਮਿਸ਼ਨਰ ਸ਼ਿਲਪਾ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਦੀ ਹਾਲਤ ਇਸ ਵੇਲੇ ਸਥਿਰ ਹੈ। ਉਨ੍ਹਾਂ ਨੂੰ ਪਰੋਸੇ ਗਏ ਖਾਣੇ ਦੇ ਨਮੂਨੇ ਇਕੱਠੇ ਕਰ ਲਏ ਗਏ ਹਨ ਅਤੇ ਪ੍ਰਯੋਗਸ਼ਾਲਾ ਜਾਂਚ ਲਈ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”