ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ 2 ਦਿਨਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਕੇਜਰੀਵਾਲ ਨੇ ਜਿਵੇਂ ਹੀ ਅਸਤੀਫੇ ਦਾ ਐਲਾਨ ਕੀਤਾ, ਸਿਆਸੀ ਹਲਕਿਆਂ ‘ਚ ਤੂਫਾਨ ਆ ਗਿਆ।
ਅਸਤੀਫੇ ਦਾ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ‘ਅੱਜ ਮੈਂ ਤੁਹਾਡੀ ਕਚਹਿਰੀ ‘ਚ ਆਇਆ ਹਾਂ, ਜਨਤਾ ਦੀ ਕਚਹਿਰੀ ‘ਚ ਆਇਆ ਹਾਂ। ਮੈਂ ਤੁਹਾਨੂੰ ਇਹ ਪੁੱਛਣ ਆਇਆ ਹਾਂ ਕਿ ਕੀ ਤੁਸੀਂ ਕੇਜਰੀਵਾਲ ਨੂੰ ਇਮਾਨਦਾਰ ਮੰਨਦੇ ਹੋ ਜਾਂ ਅਪਰਾਧੀ? ਦੋ ਦਿਨਾਂ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਿਹਾ ਹਾਂ।’’ ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਹੁਣ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ?
ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਆਤਿਸ਼ੀ ਮਾਰਲੇਨਾ ਦਿੱਲੀ ਦੀ ਮੁੱਖ ਮੰਤਰੀ ਬਣ ਸਕਦੀ ਹੈ। ਕੇਜਰੀਵਾਲ ਅਤੇ ਸਿਸੋਦੀਆ ਦੀ ਗੈਰ-ਮੌਜੂਦਗੀ ‘ਚ ਦਿੱਲੀ ਦਾ ਜ਼ਿਆਦਾਤਰ ਕੰਮ ਸੰਭਾਲ ਰਹੀ ਆਤਿਸ਼ੀ ਮਾਰਲੇਨਾ ਦੇ ਨਾਲ-ਨਾਲ ਸੌਰਭ ਭਾਰਦਵਾਜ ਅਤੇ ਰਾਘਵ ਚੱਢਾ ਦੇ ਨਾਂ ਨਵੇਂ ਮੁੱਖ ਮੰਤਰੀ ਦੀ ਦੌੜ ‘ਚ ਸਭ ਤੋਂ ਅੱਗੇ ਦੱਸੇ ਜਾ ਰਹੇ ਹਨ।
ਇਕ ਨਿੱਜੀ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਆਤਿਸ਼ੀ ਨੇ ਕਿਹਾ, ‘ਅਰਵਿੰਦ ਕੇਜਰੀਵਾਲ ਅਜਿਹੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਇਸ ਪਾਰਟੀ ਨੂੰ ਇਮਾਨਦਾਰੀ ਦੇ ਆਧਾਰ ‘ਤੇ ਖੜ੍ਹਾ ਕੀਤਾ। ਉਹ ਉਹੀ ਮੁੱਖ ਮੰਤਰੀ ਹਨ ਜਿਨ੍ਹਾਂ ਨੇ 2013 ਵਿੱਚ ਲੋਕਪਾਲ ਬਿੱਲ ਪਾਸ ਨਾ ਹੋਣ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਤਾਂ ਫਿਰ ਉਹ ਸ਼ਖਸ ਕਿਵੇਂ ਬਰਦਾਸ਼ਤ ਕਰ ਸਕਦਾ ਹੈ ਕਿ ਉਸ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ?