ਪੰਜਾਬ – ਪੰਜਾਬ ਚ ਵੀ ਚੋਣ ਪ੍ਰਚਾਰ ਸਿਖਰਾਂ ਤੇ ਪਹੁੰਚ ਗਿਆ ਹੈ ਤੇ ਹੁਣ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਜ਼ਮਾਨਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦੀ ਹੀ ਪੰਜਾਬ ਆਉਣਗੇ ਤੇ ਚੋਣ ਪ੍ਰਚਾਰ ਵੀ ਕਰਨਗੇ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਕੇਜਰੀਵਾਲ ਜਲਦੀ ਹੀ ਪੰਜਾਬ ਦਾ ਚੋਣ ਦੌਰਾ ਕਰਨਗੇ ਤੇ ‘ਆਪ’ ਵਾਲੰਟੀਅਰਾਂ ਨੂੰ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਰਿਹਾਅ ਹੋਣ ਨਾਲ ਮੋਦੀ ਸਰਕਾਰ ਦੀ ਤਾਨਾਸ਼ਾਹੀ ਦਾ ਅੰਤ ਹੁਣ ਯਕੀਨੀ ਹੈ ਅਤੇ ਲੋਕ ਤਾਨਾਸ਼ਾਹੀ ਦਾ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਨਾਲ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਅਤੇ ਪੰਜਾਬ ਦੇ ਚੋਣ ਨਤੀਜੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਹੈਰਾਨੀਜਨਕ ਹੋਣਗੇ। ਇਸ ਤੋਂ ਇਲਾਵਾ ਹਰਭਜਨ ਸਿੰਘ ਈਟੀਓ ਨੇ ਅਕਾਲੀ ਦਲ ਨੂੰ ਵੀ ਨਿਸ਼ਾਨੇ ਤੇ ਲਿਆ।