ਚੰਡੀਗੜ੍ਹ : ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਇਸ ਵੇਲੇ ਹੜ੍ਹਾਂ ਤੇ ਖ਼ਰਾਬ ਮੌਸਮ ਦੀ ਮਾਰ ਝੱਲਣੀ ਪੈ ਰਹੀ ਹੈ। ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਆ ਰਹੇ ਹਨ।
ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾਣਗੇ ਤੇ ਉੱਥੇ ਲੋਕਾਂ ਨੂੰ ਮਿਲਣਗੇ। ਇਸ ਤੋਂ ਇਲਾਵਾ ਕੇਜਰੀਵਾਲ ਵੱਲੋਂ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਵੀ ਲਿਆ ਜਾਵੇਗਾ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਸਰਕਾਰ ਦੇ ਲਗਭਗ ਸਾਰੇ ਹੀ ਕੈਬਨਿਟ ਮੰਤਰੀ ਤੇ ਵਿਧਾਇਕ ਰੋਜ਼ਾਨਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਚਰ ਰਹੇ ਹਨ ਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨਗੇ।