Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੁਲਦੀਪ ਧਾਲੀਵਾਲ ਵੱਲੋਂ PM ਮੋਦੀ ਨੂੰ ਪੱਤਰ, BADP ਫੰਡ ਤੁਰੰਤ ਬਹਾਲ ਕਰਨ...

ਕੁਲਦੀਪ ਧਾਲੀਵਾਲ ਵੱਲੋਂ PM ਮੋਦੀ ਨੂੰ ਪੱਤਰ, BADP ਫੰਡ ਤੁਰੰਤ ਬਹਾਲ ਕਰਨ ਦੀ ਕੀਤੀ ਮੰਗ

 

ਅੰਮ੍ਰਿਤਸਰ –ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਿਸਥਾਰਪੂਰਵਕ ਪੱਤਰ ਭੇਜਿਆ ਹੈ। ਇਸ ‘ਚ ਉਨ੍ਹਾਂ ਨੇ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ (BADP) ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਧਾਲੀਵਾਲ ਨੇ ਕਿਹਾ ਕਿ ਇਹ ਸਕੀਮ 2014 ਤੋਂ 2019 ਤੱਕ ਪੂਰੇ ਦੇਸ਼ ਦੇ ਸਾਰੇ ਬਾਰਡਰ ਜ਼ਿਲ੍ਹਿਆਂ ਵਿੱਚ ਲਾਗੂ ਰਹੀ ਸੀ, ਪਰ ਬਾਅਦ ਵਿੱਚ ਇਸਨੂੰ ਬਿਨਾਂ ਕਿਸੇ ਕਾਰਨ ਬੰਦ ਕਰ ਦਿੱਤਾ ਗਿਆ, ਜਿਸ ਨਾਲ ਬਾਰਡਰ ਖੇਤਰਾਂ ਦਾ ਬਹੁਤ ਨੁਕਸਾਨ ਹੋਇਆ ਹੈ।

ਧਾਲੀਵਾਲ ਦੇ ਨਾਲ ਖੜ੍ਹੇ ਕਈ ਸਰਪੰਚਾਂ ਨੇ ਦੱਸਿਆ ਕਿ ਹਾਲ ਹੀ ਦੀਆਂ ਬਾਢਾਂ ਨੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦਿੱਤ ਹੈ। ਸਕੂਲਾਂ ਦੀਆਂ ਇਮਾਰਤਾਂ ਟੁੱਟ ਗਈਆਂ ਹਨ, ਗਲੀਆਂ ਸੜਕਾਂ ਦੀ ਹਾਲਤ ਵੀ ਖਰਾਬ ਹੈ ਅਤੇ ਰਾਵੀ ਦਰਿਆ ਕਿਨਾਰੇ ਪਿਆ ਪੂਰਾ ਖੇਤਰ ਬੇਹੱਦ ਪ੍ਰਭਾਵਿਤ ਹੋਇਆ। ਸਰਪੰਚਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੱਤਪਰਤਾ ਨਾਲ ਮਦਦ ਕੀਤੀ, ਪਰ ਕੇਂਦਰ ਸਰਕਾਰ ਨੇ ਅਜੇ ਤੱਕ ਇੱਕ ਰੁਪਇਆ ਵੀ ਨਹੀਂ ਦਿੱਤਾ।

 

ਧਾਲੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਜਿਨ੍ਹਾਂ ਦਾ ਖੇਤਰ ਵੀ ਬਾਰਡਰ ‘ਚ ਆਉਂਦਾ ਹੈ, ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਜੋ ਪਠਾਨਕੋਟ ਜਿਹੇ ਸੁਵਿਧਾ-ਘਾਟ ਵਾਲੇ ਬਾਰਡਰ ਖੇਤਰ ਤੋਂ ਹਨ, ਉਨ੍ਹਾਂ ਨੇ ਵੀ ਕਦੇ ਕੇਂਦਰ ਕੋਲ ਫੰਡ ਮੁੜ ਸ਼ੁਰੂ ਕਰਨ ਦੀ ਮੰਗ ਨਹੀਂ ਕੀਤੀ, ਜਦੋਂਕਿ ਉਨ੍ਹਾਂ ਦੇ ਇਲਾਕਿਆਂ ਵਿੱਚ ਵੀ ਬਹੁਤ ਵੱਡਾ ਨੁਕਸਾਨ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਬਾਰਡਰ ਫੈਂਸਿੰਗ ਦੇ ਪਾਰ ਰਹਿਣ ਵਾਲੇ ਲੋਕਾਂ ਨੂੰ ਪਹਿਲਾਂ ਕੇਂਦਰ ਵੱਲੋਂ ਰੈਗੂਲਰ ਵਿੱਤੀ ਸਹਾਇਤਾ ਮਿਲਦੀ ਸੀ, ਪਰ ਹੁਣ ਉਹ ਪੂਰੀ ਤਰ੍ਹਾਂ ਬੰਦ ਹੋ ਚੁੱਕੀ ਹੈ। ਅਜੇ ਜੋ ਕੁਝ ਮਿਲ ਰਿਹਾ ਹੈ, ਉਹ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲ ਰਿਹਾ ਹੈ, ਕੇਂਦਰ ਵੱਲੋਂ ਤਾਂ ਕੁਝ ਵੀ ਨਹੀਂ ਮਿਲਿਆ।