Thursday, March 13, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਜੱਥੇਦਾਰ ਬਣਦਿਆਂ ਦੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਜੱਥੇਦਾਰ ਬਣਦਿਆਂ ਦੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

 

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ : ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ‘ਚ ਜੱਥੇਦਾਰ ਵਜੋਂ ਸੇਵਾ ਸੰਭਾਲੀ ਗਈ। ਉਨ੍ਹਾਂ ਦੀ ਨਿਯੁਕਤੀ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਨਿਯੁਕਤੀ ਦੇ ਵਿਰੋਧ ਵਿਚਾਲੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਨਹੀਂ, ਸਗੋਂ ਪੰਥ ਦੇ ਨੁਮਾਇੰਦੇ ਹਨ। ਸਾਨੂੰ ਪੰਥ ਦੇ ਨਿਸ਼ਾਨ ਸਾਹਿਬ ਹੇਠਾਂ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਜ ਵੀ ਉੱਥੇ ਹੀ ਹੈ। ਉੁਨ੍ਹਾਂ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਿਸ ਦਿਨ ਪੰਥ ਨੇ ਸਮਝਿਆ ਕਿ ਮੇਰੇ ‘ਚ ਕਮੀਆਂ ਹਨ, ਮੈਂ ਹੱਥ ਜੋੜ ਕੇ ਸੇਵਾਂ ਛੱਡ ਦਿਆਂਗਾ। ਉਨ੍ਹਾਂ ਕਿਹਾ ਕਿ ਜਿਹੜਾ ਬਾਅਦ ‘ਚ ਸੇਵਾਦਾਰ ਆਵੇਗਾ, ਉਸ ਨੂੰ ਦਸਤਾਰ ਦੇ ਕੇ ਜਾਵਾਂਗੇ।

ਜੱਥੇਦਾਰ ਗੜਗੱਜ ਨੇ ਕਿਹਾ ਕਿ ਮੈਂ ਇਹ ਸਮਝਦਾ ਹਾਂ ਕਿ ਅਸੀਂ ਸਾਰੇ ਹੀ ਇਕ ਗੁਰੂ ਪੰਥ ਦਾ ਹਿੱਸਾਂ ਹਾਂ ਅਤੇ ਗੁਰੂ ਪੰਥ ਦਾ ਹਿੱਸਾ ਹੋਣ ਦੇ ਨਾਤੇ ਗੁਰੂ ਪੰਥ ਦੇ ਪ੍ਰਤੀ ਸਾਡੇ ਸਾਰਿਆਂ ਦੇ ਬਹੁਤ ਸਾਰੇ ਫਰਜ਼ ਹਨ ਕਿ ਅਸੀਂ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਤਤਪਰ ਰਹੀਏ ਤਾਂ ਉਸ ਲਈ ਅਸੀਂ ਤਤਪਰ ਹਾਂ। ਬਾਕੀ ਗੁਰੂ ਨਾਨਕ ਪਾਤਸ਼ਾਹ ਸਭ ਸੱਚ ਜਾਣਦੇ ਹਨ ਅਤੇ ਗੁਰੂ ਤੋਂ ਕੁੱਝ ਵੀ ਲੁਕਿਆ ਨਹੀਂ ਹੁੰਦਾ। ਮੈਂ ਤਾਂ ਇਹੀ ਕਹਾਂਗਾ ਕਿ ਸਾਨੂੰ ਸਾਰਿਆਂ ਨੂੰ ਮਿਲ-ਜੁਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨੇ ਚਾਹੀਦੇ ਹਨ।