Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ 'ਚ ਕਤਲ ਕੀਤੀ ਕੁੜੀ ਦੀ ਅੰਤਿਮ ਅਰਦਾਸ, ਪੰਜਾਬ ਸਰਕਾਰ ਵੱਲੋਂ ਮਾਂ...

ਜਲੰਧਰ ‘ਚ ਕਤਲ ਕੀਤੀ ਕੁੜੀ ਦੀ ਅੰਤਿਮ ਅਰਦਾਸ, ਪੰਜਾਬ ਸਰਕਾਰ ਵੱਲੋਂ ਮਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

 

ਜਲੰਧਰ –ਜਲੰਧਰ ਵਿਖੇ ਇਕ ਇਲਾਕੇ ਵਿਚ ਜਬਰ-ਜ਼ਿਨਾਹ ਕਰਨ ਮਗਰੋਂ ਕਤਲ ਕੀਤੀ 13 ਸਾਲਾ ਬੱਚੀ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਅੱਜ ਕੁੜੀ ਦੀ ਅੰਤਿਮ ਅਰਦਾਸ ਨੇੜੇ ਸਥਿਤ ਗੁਰਦੁਆਰਾ ਸਾਹਿਬ ਵਿਚ ਕੀਤੀ ਗਈ। ਅੰਤਿਮ ਅਰਦਾਸ ਮੌਕੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸ਼ੀਤਲ ਅੰਗੂਰਾਲ ਸਮੇਤ ਹੋਰ ਕਈ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੋਹਿੰਦਰ ਭਗਤ ਨੇ ਬੱਚੀ ਨਾਲ ਵਾਪਰੀ ਘਟਨਾ ਦੀ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਿਆ ਹੋਇਆ ਇਨਸਾਨ ਕਦੇ ਵੀ ਵਾਪਰ ਨਹੀਂ ਆ ਸਕਦਾ। ਇਹ ਪਰਿਵਾਰ ਲਈ ਬੇਹੱਦ ਦੁਖਦਾਈ ਘਟਨਾ ਹੈ। ਇਸ ਦੌਰਾਨ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚੀ ਦੀ ਮਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੇ ਬੇਟੇ ਨੂੰ ਜੋ ਕਿ ਆਦਮਪੁਰ ਵਿਚ ਨੌਕਰੀ ਕਰਦਾ ਹੈ, ਉਸ ਦੀ ਬਦਲੀ ਜਲੰਧਰ ਕਰ ਦਿੱਤੀ ਗਈ ਹੈ ਤਾਂਕਿ ਉਹ ਲੋਕਲ ਆਪਣੇ ਸ਼ਹਿਰ ਵਿਚ ਰਹਿ ਕੇ ਉਹ ਮਾਂ ਦਾ ਧਿਆਨ ਰੱਖ ਸਕੇ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਲਾਪਰਵਾਹੀ ਵਰਤਣ ਵਾਲੇ ਏ. ਐੱਸ. ਆਈ. ਮੰਗਤ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਪੀ. ਸੀ. ਆਰ. ਅਧਿਕਾਰੀਆਂ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਜਿਹੜਾ ਵੀ ਅਧਿਕਾਰੀ ਗਲਤ ਕੰਮ ਵੀ ਸਾਥ ਦੇਵੇਗਾ, ਉਸ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਹੀ ਜਾਵੇਗਾ। ਇਸ ਦੇ ਨਾਲ ਹੀ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।