ਚੰਡੀਗੜ੍ਹ, 2 ਮਈ – ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਆ ਗਿਆ ਹੈ। ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਮਿਲ ਰਹੀ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੋ ਅਲੱਗ-ਅਲੱਗ ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ। ਇਹਨਾਂ ਮਾਮਲਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਹੋਰ ਵੱਧ ਗਈ ਹੈ।
ਸੂਤਰਾਂ ਦੇ ਮੁਤਾਬਕ, ਇਹ ਮਾਮਲੇ ਕਾਫ਼ੀ ਗੰਭੀਰ ਹਨ ਅਤੇ ਪੁਲਿਸ ਵੱਲੋਂ ਇਸ ਸਬੰਧੀ ਜਾਂਚ ਜਾਰੀ ਹੈ। ਹਾਲਾਂਕਿ ਅਜੇ ਤੱਕ ਪੁਲਿਸ ਨੇ ਕੋਈ ਸਰਕਾਰੀ ਬਿਆਨ ਜਾਰੀ ਨਹੀਂ ਕੀਤਾ, ਪਰ ਅੰਦਰੂਨੀ ਤੌਰ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਜੇ ਜਾਂਚ ਵਿੱਚ ਦੋਸ਼ ਸਾਬਤ ਹੋ ਜਾਂਦੇ ਹਨ, ਤਾਂ ਸੰਦੀਪ ਪਾਠਕ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਖ਼ਬਰ ਨਾਲ ਰਾਜਨੀਤਿਕ ਮਾਹੌਲ ‘ਚ ਕਾਫ਼ੀ ਚਰਚਾ ਤੇ ਤਣਾਅ ਬਣ ਗਿਆ ਹੈ। ਰਾਜਨੀਤਿਕ ਵਿਸ਼ਲੇਸ਼ਕ ਮੰਨਦੇ ਹਨ ਕਿ ਜੇ ਗ੍ਰਿਫ਼ਤਾਰੀ ਹੁੰਦੀ ਹੈ, ਤਾਂ ਇਹ ਪੰਜਾਬ ਦੀ ਸਿਆਸਤ ਵਿੱਚ ਵੱਡਾ ਹਲਚਲ ਪੈਦਾ ਕਰ ਸਕਦੀ ਹੈ ਅਤੇ ਕਈ ਪਾਰਟੀਆਂ ਦੇ ਰੁਖ ‘ਤੇ ਵੀ ਅਸਰ ਪੈ ਸਕਦਾ ਹੈ।
ਗੌਰਤਲਬ ਹੈ ਕਿ ਸੰਦੀਪ ਪਾਠਕ 2020 ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਵਜੋਂ ਕੰਮ ਕਰ ਰਹੇ ਸਨ ਅਤੇ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ, ਜਿਸ ਨਾਲ ਪਹਿਲਾਂ ਹੀ ਰਾਜਨੀਤੀ ਵਿੱਚ ਹਲਚਲ ਸੀ।
ਹੁਣ ਉਨ੍ਹਾਂ ‘ਤੇ ਲੱਗ ਰਹੇ ਗੰਭੀਰ ਦੋਸ਼ ਅਤੇ FIR ਦਰਜ ਹੋਣ ਦੇ ਮਾਮਲੇ ਨੇ ਇਸ ਮਾਮਲੇ ਨੂੰ ਹੋਰ ਵੀ ਸੰਵੇਦਨਸ਼ੀਲ ਬਣਾ ਦਿੱਤਾ ਹੈ। ਜੇ ਇਹ ਦੋਸ਼ ਸੱਚ ਸਾਬਤ ਹੁੰਦੇ ਹਨ, ਤਾਂ ਨਾ ਸਿਰਫ਼ ਉਨ੍ਹਾਂ ਦੀ ਰਾਜਨੀਤਿਕ ਛਵੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਸਗੋਂ ਉਨ੍ਹਾਂ ਦੇ ਭਵਿੱਖ ‘ਤੇ ਵੀ ਵੱਡਾ ਅਸਰ ਪੈ ਸਕਦਾ ਹੈ।
ਫਿਲਹਾਲ ਸਾਰਿਆਂ ਦੀ ਨਜ਼ਰ ਪੁਲਿਸ ਦੀ ਅਗਲੀ ਕਾਰਵਾਈ ਅਤੇ ਸਰਕਾਰੀ ਪੁਸ਼ਟੀ ‘ਤੇ ਟਿਕੀ ਹੋਈ ਹੈ। ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੀ ਰਾਜਨੀਤੀ ਵਿੱਚ ਵੀ ਵੱਡੀ ਚਰਚਾ ਦਾ ਵਿਸ਼ਾ ਬਣ ਸਕਦਾ ਹੈ।

