ਪੰਜਾਬ- ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖੀ ਹੈ ਚਿੱਠੀ ਚ ਹਾੜੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇ ਭਾਅ ਵਧਾਉਣ ਦੀ ਸਿਫਾਰਿਸ਼ ਭੇਜੀ ਗਈ ਹੈ। ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਪਿਛਲੇ ਸਾਲ 2024-25 ਲਈ 3077 ਰੁਪਏ ਦੀ ਮੰਗ ਕੀਤੀ ਗਈ ਸੀ। ਪਰ ਇਸ ਵੇਲੇ ਸਮਰਥਨ ਮੁੱਲ 2275 ਰੁਪਏ ਹੈ।ਸਰਕਾਰ ਨੇ ਜੌਂ ਦੀ ਫ਼ਸਲ ਲਈ 2450 ਰੁਪਏ ਦੀ ਮੰਗ ਕੀਤੀ ਹੈ। ਜਿਸ ਦਾ ਪਿਛਲੇ ਸਾਲ ਰੇਟ 1850 ਰੁਪਏ ਤੈਅ ਕੀਤਾ ਗਿਆ ਸੀ। ਇਸੇ ਤਰ੍ਹਾਂ ਛੋਲਿਆਂ ਦਾ ਰੇਟ ਵਧਾ ਕੇ 6765 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਫਿਲਹਾਲ ਇਹ ਰੇਟ 5440 ਰੁਪਏ ਤੈਅ ਹੈ। ਸਰ੍ਹੋਂ ਦੀ ਫ਼ਸਲ ਦਾ ਰੇਟ 6770 ਰੁਪਏ ਪ੍ਰਤੀ ਕੁਇੰਟਲ ਮੰਗਿਆ ਗਿਆ। ਇਸ ਸਮੇਂ ਇਹ ਰੇਟ 5650 ਰੁਪਏ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ,