ਨਵੀਂ ਦਿੱਲੀ- ਦਿੱਲੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਸ਼ਰਾਬ ਤਸਕਰ ਨੇ ਇਕ ਕਾਂਸਟੇਬਲ ਨੂੰ ਆਪਣੀ ਕਾਰ ਨਾਲ ਕੁਚਲ ਦਿੱਤਾ। ਕਾਂਸਟੇਬਲ ਦੀ ਮੌਤ ਹੋ ਗਈ ਅਤੇ ਸ਼ਰਾਬ ਤਸਕਰ ਫਰਾਰ ਹੈ।
ਮਾਮਲਾ ਦਿੱਲੀ ਦੇ ਨਾਂਗਲੋਈ ਇਲਾਕੇ ਦਾ ਹੈ। ਇੱਥੇ ਕਾਂਸਟੇਬਲ ਸੰਦੀਪ ਨੂੰ ਸ਼ਰਾਬ ਤਸਕਰ ਨੇ ਕਾਰ ਨਾਲ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਸੂਤਰਾਂ ਮੁਤਾਬਕ ਨਾਂਗਲੋਈ ਪੁਲਸ ਸਟੇਸ਼ਨ ‘ਚ ਤਾਇਨਾਤ ਸਿਪਾਹੀ ਨੂੰ ਸੂਚਨਾ ਮਿਲੀ ਸੀ ਕਿ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੀ ਕਾਰ ਆ ਰਹੀ ਹੈ ਤਾਂ ਉਸ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਉਹ ਨਹੀਂ ਰੁਕੀ ਅਤੇ ਕਾਂਸਟੇਬਲ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿਚ ਕਾਂਸਟੇਬਲ ਦੀ ਮੌਤ ਹੋ ਗਈ। ਪੁਲਸ ਨੇ ਕਾਰ ਤਾਂ ਬਰਾਮਦ ਕਰ ਲਈ ਹੈ ਪਰ ਕਾਰ ਵਿਚੋਂ ਸ਼ਰਾਬ ਬਰਾਮਦ ਨਹੀਂ ਹੋਈ। ਕਾਰ ਚਾਲਕ ਫਰਾਰ ਹੈ। ਘਟਨਾ ਰਾਤ ਕਰੀਬ 3 ਵਜੇ ਦੀ ਹੈ। ਸੀਨੀਅਰ ਪੁਲਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।