Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

 

ਜ਼ੀਰਾ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਵਿਖੇ ‘ਪੰਜਾਬ ਬਚਾਓ ਰੈਲੀ’ ਦੌਰਾਨ 2027 ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਏੇਜੰਡਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਚੰਗਾ ਭਵਿੱਖ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਉਨ੍ਹਾਂ ਨੇ ਆਪਣਾ ਵਿਜ਼ਨ ਸਾਂਝਾ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ 10 ਲੱਖ ਰੁਪਏ ਦਾ ਵਿਆਜ਼ ਮੁਕਤ ਲੋਨ ਦਿੱਤਾ ਜਾਵੇਗਾ,ਜਿਸ ਨੂੰ ਉਹ 10 ਸਾਲਾਂ ਵਿਚ ਮੋੜ ਸਕਣਗੇ। ਸਭ ਤੋਂ ਖ਼ਾਸ ਗੱਲ ਕਿ ਉਨ੍ਹਾਂ ਨੂੰ ਪਹਿਲੇ ਤਿੰਨ ਸਾਲ ਤਕ ਲੋਨ ਦੀ ਇਕ ਵੀ ਕਿਸ਼ਤ ਮੋੜਣ ਦੀ ਲੋੜ ਨਹੀਂ ਪਵੇਗੀ, ਬਾਕੀ 7 ਸਾਲਾਂ ਵਿਚ ਆਪਣਾ ਕਰਜ਼ਾ ਮੋੜ ਸਕਣਗੇ। ਇਸ ਤੋਂ ਇਲਾਵਾ ਸਾਰੇ ਨਵੇਂ ਉਦਯੋਗਾਂ ਵਿਚ ਪੰਜਾਬੀ ਨੌਜਵਾਨਾਂ ਵਾਸਤੇ 75 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸਰਕਾਰੀ ਦੇ ਨਾਲ-ਨਾਲ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿਚ 50 ਫ਼ੀਸਦੀ ਸੀਟਾਂ ਮੈਰੀਟੋਰੀਅਸ ਵਿਦਿਆਰਥੀਆਂ ਵਾਸਤੇ ਰਾਖਵੀਂਆਂ ਕਰੇਗੀ ਤੇ ਉਨ੍ਹਾਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਮੈਂ ਗਰੀਬ ਦੇ ਬੱਚਿਆਂ ਨੂੰ ਡਾਕਟਰ ਬਣਾ ਕੇ ਦਿਖਾਵਾਂਗਾ।

 

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਬਾਕੀ ਵਰਗਾਂ ਲਈ ਵੀ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਗਰੀਬ ਘਰਾਂ ਦੀਆਂ ਬੱਚੀਆਂ ਦੀ ਜ਼ਿੰਮੇਵਾਰੀ ਸਾਡੀ ਹੋਵੇਗੀ ਤੇ ਸਰਕਾਰ 1 ਲੱਖ ਰੁਪਈਆ ਸ਼ਗਨ ਵਜੋਂ ਦਿਆ ਕਰੇਗੀ। ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੀਲੇ ਕਾਰਡ ਬਣਾ ਕੇ ਆਟਾ-ਦਾਲ ਸਕੀਮ ਫ਼ਿਰ ਤੋਂ ਸ਼ੁਰੂ ਕੀਤੀ ਜਾਵੇਗੀ। ਕਿਸਾਨਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ,